18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਹਾਇਕ ਥਾਣੇਦਾਰ ਹਰਜੀਤ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 18 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਸਹਾਇਕ ਥਾਣੇਦਾਰ ਹਰਜੀਤ ਸਿੰਘ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ... ਉਨ੍ਹਾਂ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਅਜੀਤ ਡੈਸਕ 18-09-2026

ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਸਤਿਕਾਰ ਵਜੋਂ ਸਰਕਾਰ ਵਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ। 

ਦੱਸ ਦੇਈਏ ਕਿ ਥਾਣਾ ਗੇਟ ਹਕੀਮਾ ਦੇ ਖੇਤਰ ਦਾਣਾ ਮੰਡੀ ਭਗਤਾਂ ਵਾਲਾ‌ ’ਚ ਰਾਤ ਸਮੇਂ ਪੈਟਰੋਲਿੰਗ ਕਰ ਰਹੇ ਪੁਲਿਸ ਮੁਲਾਜ਼ਮ ਹਰਜੀਤ ਸਿੰਘ ਦੀ ਅਣ-ਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 

ਪਿਛਲੀ ਖ਼ਬਰ ਡੀ.ਜੀ.ਪੀ. ਨੇ ਪੁਲਿਸ ਮੁਲਾਜ਼ਮ ਦੀ ਸ਼ਹਾਦਤ ਨੂੰ ਕੀਤਾ ਸਲਾਮ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਵਲੋਂ ਰਾਵੀ ਦਰਿਆ ’ਚ ਕਥਿਤ ਨਾਜਾਇਜ਼ ਮਾਈਨਿੰਗ ਦੀ ਵੀਡੀਓ ਜਾਰੀ ਕਰਨ ਮਗਰੋਂ ਰਮਦਾਸ ਪੁਲਿਸ ਵਲੋਂ ਮਾ...