18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡੀ.ਜੀ.ਪੀ. ਨੇ ਪੁਲਿਸ ਮੁਲਾਜ਼ਮ ਦੀ ਸ਼ਹਾਦਤ ਨੂੰ ਕੀਤਾ ਸਲਾਮ

ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਚ ਅਣ-ਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕੀਤੇ ਗਏ ਏ.ਐਸ.ਆਈ. ਹਰਜੀਤ ਸਿੰਘ ਦੀ ਸ਼ਹਾਦਤ ਨੂੰ ਡੀ.ਜੀ.ਪੀ. ਗੌਰਵ ਯਾਦਵ ਵਲੋਂ ਸਲਾਮ ਕੀਤਾ ਗਿਆ ਹੈ।

ਅਜੀਤ ਡੈਸਕ 18-09-2026

ਅੰਮ੍ਰਿਤਸਰ, 18 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਵਿਚ ਅਣ-ਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕੀਤੇ ਗਏ ਏ.ਐਸ.ਆਈ. ਹਰਜੀਤ ਸਿੰਘ ਦੀ ਸ਼ਹਾਦਤ ਨੂੰ ਡੀ.ਜੀ.ਪੀ. ਗੌਰਵ ਯਾਦਵ ਵਲੋਂ ਸਲਾਮ ਕੀਤਾ ਗਿਆ ਹੈ। ਡੀ.ਜੀ.ਪੀ. ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਡੇ ਬਹਾਦਰ ਪੁਲਿਸ ਅਧਿਕਾਰੀ, ਏ.ਐਸ.ਆਈ. ਹਰਜੀਤ ਸਿੰਘ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ।

ਪੰਜਾਬ ਪੁਲਿਸ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਮਾਣਯੋਗ ਮੁੱਖ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਲਈ 1 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਰਾਸ਼ੀ (ex-gratia) ਦਾ ਐਲਾਨ ਕੀਤਾ ਹੈ, ਜਦਕਿ HDFC ਬੈਂਕ ਵਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ। ਸ਼ਹੀਦ ਨੂੰ ਪੂਰੇ ਪੁਲਿਸ ਸਨਮਾਨ ਨਾਲ ਵਿਦਾਇਗੀ ਦਿੱਤੀ ਜਾਵੇਗੀ।

ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ੇ।

ਸਾਡੀਆਂ ਦੁਆਵਾਂ ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਦੇ ਨਾਲ ਹਨ।

ਪਿਛਲੀ ਖ਼ਬਰ ਪੰਜਾਬ ’ਚ ਡੋਰ ਟੂ ਡੋਰ ਮੁਹਿੰਮ ਚਲਾਏਗੀ ‘ਆਪ’- ਮਨੀਸ਼ ਸਿਸੋਦੀਆ ਅਗਲੀ ਖ਼ਬਰ ਸਹਾਇਕ ਥਾਣੇਦਾਰ ਹਰਜੀਤ ਸਿੰਘ ਦੀ ਬਹਾਦਰੀ ਨੂੰ ਦਿਲੋਂ ਸਲਾਮ- ਮੁੱਖ ਮੰਤਰੀ ਮਾਨ