18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨਿਪਾਲ ਪੁੱਜਾ ਸ਼੍ਰੋਮਣੀ ਕਮੇਟੀ ਵਫ਼ਦ

ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਅਜੀਤ ਡੈਸਕ 18-09-2026

ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨਿਪਾਲ ਦੇ ਕਾਠਮੰਡੂ ਪੁੱਜਾ ਹੈ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਿਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਏ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ, ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ ਸਮੇਤ ਵਧੀਕ ਮੈਨੇਜਰ ਤਨਾਮ ਸਿੰਘ ਝਬਾਲ ਤੇ ਗੁਰਦੁਆਰਾ ਇੰਸ:  ਕਸ਼ਮੀਰ ਸਿੰਘ ਸ਼ਾਮਿਲ ਹਨ।
      ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾਂ ਮਨੁੱਖਤਾ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ 2015 ਵਿਚ ਨਿਪਾਲ ਵਿਖੇ ਆਈ ਕੁਦਰਤੀ ਆਫ਼ਤ ਸਮੇਂ ਵੀ ਸ਼੍ਰੋਮਣੀ ਕਮੇਟੀ ਨੇ ਜ਼ਿਕਰਯੋਗ ਸੇਵਾਵਾਂ ਨਿਭਾਈਆਂ ਸਨ ਅਤੇ ਇਸ ਸਮੇਂ ਹੜ੍ਹਾਂ ਨਾਲ ਹੋਈ ਭਿਆਨਕ ਤਬਾਹੀ ਤੋਂ ਬਾਅਦ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਬੀਤੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੰਗਰ ਸੇਵਾਵਾਂ ਨਿਰੰਤਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਕ ਵਫ਼ਦ ਪਹਿਲਾਂ ਨਿਪਾਲ ਭੇਜਿਆ ਗਿਆ ਸੀ, ਜਿਸ ਨੇ ਸਰਕਾਰ ਅਤੇ ਸਥਾਨਕ ਲੋਕਾਂ ਨਾਲ ਰਾਬਤਾ ਕਰਕੇ ਲੋੜ ਅਨੁਸਾਰ ਰਾਹਤ ਸਮੱਗਰੀ ਭੇਜਣ ਦੀ ਵਚਨਬਧਤਾ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਸਮੱਗਰੀ ਦੇ 4 ਟਰੱਕ ਨਿਪਾਲ ਦੇ ਕਾਠਮੰਡੂ ਪੁੱਜ ਗਏ ਹਨ। ਇਸ ਰਾਹਤ ਸਮੱਗਰੀ ਵਿਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਮੱਛਰਦਾਨੀਆਂ, ਕੰਬਲ, ਲੋਈਆਂ, ਖੇਸ, ਚਾਦਰਾਂ, ਦਰੀਆਂ, ਥਾਲ, ਗਿਲਾਸ, ਬਾਟੀਆਂ, ਚਮਚੇ, ਚਾਵਲ, ਦਾਲ ਸਮੇਤ ਹੋਰ ਲੋੜੀਦਾ ਸਮਾਨ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਹ ਲੋੜੀਂਦਾ ਸਮਾਨ ਸਥਾਨਕ ਸਰਕਾਰ ਦੇ ਸਹਿਯੋਗ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਹਤ ਕਾਰਜਾਂ ਵਿਚ ਗੁਰਦੁਆਰਾ ਗੁਰੂ ਨਾਨਕ ਸਤਸੰਗ ਕਾਠਮੰਡੂ ਦੇ ਪ੍ਰਧਾਨ. ਪ੍ਰੀਤਮ ਸਿੰਘ, ਉਨ੍ਹਾਂ ਦੇ ਸਪੁੱਤਰ ਅੰਗਦ ਸਿੰਘ, ਜਨਰਲ ਸਕੱਤਰ ਹਰਪਾਲ ਸਿੰਘ ਪਾਲੀ,  ਦਰਸ਼ਨ ਸਿੰਘ,ਗੁਰਦੇਵ ਸਿੰਘ, ਕੁਲਵੰਤ ਸਿੰਘ ਅਤੇ ਸਿੱਖ ਮਿਸ਼ਨ ਨਿਪਾਲ ਦੇ ਇੰਚਾਰਜ ਅਮਰਜੀਤ ਸਿੰਘ ਵਲੋਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। 
ਇਸੇ ਦੌਰਾਨ ਪ੍ਰੀਤਮ ਸਿੰਘ ਤੇ ਅੰਗਦ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਨੇ ਹਮੇਸ਼ਾ ਦੁੱਖ ਦੇ ਸਮੇਂ ਮਨੁੱਖਤਾ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ।

ਪਿਛਲੀ ਖ਼ਬਰ ਰਵਨੀਤ ਬਿੱਟੂ ਵਲੋਂ ਡਿਊਟੀ ਚ ਕਥਿਤ ਲਾਪਰਵਾਹੀ ਵਰਤਣ ਵਾਲੇ ਆਈ.ਪੀ.ਐਸ. ਅਧਿਕਾਰੀਆਂ ਖ਼ਿਲਾਫ਼ ਪ੍ਰਧਾਨ ਮੰਤਰੀ ਅਤੇ ਗ੍ਰਹ... ਅਗਲੀ ਖ਼ਬਰ ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ ਨੌਜੁਆਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇਣਾ- ਗਿਆਨੀ ਕੁਲਦੀਪ ਸਿ...