ਪਠਾਨਕੋਟ, 18 ਸਤੰਬਰ (ਸੰਧੂ) - ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਏਕਤਾ ਸਥਲ, ਮਾਧੋਪੁਰ, ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ‘‘ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’’ ਦੇ ਸੰਕਲਪ ਸ਼ੁਰੂ ਹੋਈ ਨਸ਼ਾ ਮੁਕਤ ਯਾਤਰਾ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਨਿਤਿਨ ਨਬੀਨ ਨੇ ਜਿੱਥੇ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਲੜਾਈ ਲੜਨ ਦਾ ਸੱਦਾ ਦਿੱਤਾ। ਉੱਥੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੌਮੀ ਉੱਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਸ਼ਿਆਂ ਖਿਲਾਫ਼ ਲੜਾਈ ਨੂੰ ਲੋਕ ਅੰਦੋਲਨ ਬਣਾਉਣ ਦੀ ਗੱਲ ਕਹੀ।
ਕੇਸਰੀ ਦਸਤਾਰ ਸਜਾ ਕੇ ਮੰਚ ਉੱਤੇ ਆਏ ਨਿਤਿਨ ਨਬੀਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਉੱਡਦਾ ਪੰਜਾਬ ਨਹੀਂ ਉੱਭਰਦਾ ਪੰਜਾਬ ਚਾਹੀਦਾ ਹੈ, ਜਿਨ੍ਹਾਂ ਲੋਕਾਂ ਨੇ ਸੱਤਾ ਦੇ ਦਮ ਉੱਤੇ ਭ੍ਰਿਸ਼ਟਾਚਾਰ ਅਤੇ ਅਮਨ-ਕਾਨੂੰਨ ਦੀ ਹਾਲਤ ਨੂੰ ਖ਼ਰਾਬ ਕਰ ਕੇ ਪੰਜਾਬ ਨੂੰ ਨਸ਼ੇ ਨਾਲ ਬਰਬਾਦ ਕੀਤਾ ਉਨ੍ਹਾਂ ਖ਼ਿਲਾਫ਼ ਫੈਸਲਾਕੁੰਨ ਲੜਾਈ ਕਰਨ ਦਾ ਸਮਾਂ ਆ ਗਿਆ ਹੈ । ਭਾਰਤੀ ਜਨਤਾ ਪਾਰਟੀ ਦੇ ਨਸ਼ੇ ਖ਼ਿਲਾਫ਼ ਲੜਾਈ ਦਾ ਮੂਲ-ਮੰਤਰ ਸਾਂਝਾ ਕਰਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਨਸ਼ਾ ਤਸਕਰਾਂ ਉੱਤੇ ਵਾਰ, ਨਸ਼ਾ ਸਪਲਾਈ ਨੈੱਟਵਰਕ ਨੂੰ ਤੋੜਨਾ, ਡਰੱਗ ਮਨੀ ਨੂੰ ਜ਼ਬਤ ਕਰਨਾ, ਨਸ਼ੇ ਦੇ ਸ਼ਿਕਾਰ ਲੋਕਾਂ ਦਾ ਪੁਨਰਵਾਸ ਕਰਨਾ ਅਤੇ ਸਮਾਜ ਦੇ ਸਹਿਯੋਗ ਨਾਲ ਨਸ਼ੇ ਖ਼ਿਲਾਫ਼ ਲ਼ੜਾਈ ਨੂੰ ਅੱਗੇ ਤੋਰਿਆ ਜਾਵੇਗਾ । ਉਹਾ ਕਿਹਾ ਕਿ ਅੱਜ ਦਾ ਦਿਨ ਬਹੁਤ ਖ਼ਾਸ ਹੈ, ਮੈਂ ਪੰਜਾਬ ਦੇ ਘਰ-ਘਰ ਦੀ ਪੀੜਾ ਨਾਲ ਜੁੜਨ ਆਇਆ ਹਾਂ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਧਰਤੀ ਪਟਨਾ ਤੋਂ ਹਰ ਪੰਜਾਬੀ ਤੱਕ ਨਸ਼ਾ ਮੁਕਤੀ ਦਾ ਸੁਨੇਹਾ ਦੇਣ ਆਇਆ ਹਾਂ।
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮੰਚ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਇਹ ਇਕੱਠ ਕੋਈ ਸਿਆਸੀ ਰੈਲੀ ਨਹੀਂ ਹੈ, ਬਲਕਿ ਅਸੀਂ ਮਾਵਾਂ ਭੈਣਾਂ ਦੇ ਦੁੱਖ ਵੰਡਾਉਣ ਆਏ ਹਾਂ। ਉਨ੍ਹਾਂ ਕਿਹਾ ਕਿ ਇਹ ਲੋਕ ਅੰਦੋਲਨ ਹੈ, ਜਿਸ ਤਹਿਤ ਅਸੀਂ 117 ਹਲਕਿਆਂ ਵਿਚ ਘਰ-ਘਰ ਜਾਵਾਂਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੰਕਲਪ ਮੁਤਾਬਕ ਅਗਲੇ ਦੋ ਸਾਲਾਂ ਵਿਚ ਨਸ਼ੇ ਨੂੰ ਜੜ੍ਹੋਂ ਮੁਕਾਵਾਂਗੇ।
ਤਾਜ਼ਾ ਖ਼ਬਰਾਂ
Free
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਕੀਤੀ ਸ਼ੁਰੂਆਤ
ਪਠਾਨਕੋਟ, 18 ਸਤੰਬਰ (ਸੰਧੂ) - ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਏਕਤਾ ਸਥਲ, ਮਾਧੋਪੁਰ, ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ...
ਅਜੀਤ ਡੈਸਕ
18-09-2026