ਫਰੀਦਕੋਟ 19 ਸਤੰਬਰ ( ਜਸਵੰਤ ਸਿੰਘ ਪੁਰਬਾ) - ਤੜਕਸਾਰ ਫਰੀਦਕੋਟ ਦੇ ਗਿਆਨੀ ਜੈਲ ਸਿੰਘ ਮਾਰਕੀਟ ਨੇੜੇ ਉਸ ਵਕਤ ਮਾਹੌਲ ਡਰ ਵਾਲਾ ਬਣ ਗਿਆ ਜਦੋਂ ਲੋਕਾਂ ਨੇ ਇਕ ਵਿਅਕਤੀ ਦੀ ਬਹੁਤ ਹੀ ਬੁਰੀ ਹਾਲਤ ’ਚ ਲਾਸ਼ ਪਈ ਦੇਖੀ, ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪੁੱਜੀ ਪੁਲਿਸ ਵਲੋਂ ਜਾਂਚ ਸ਼ੁਰੂ ਕੀਤੀ ਗਈ। ਇਸ ਮੌਕੇ ਐਸ. ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਕਿਸੇ ਅਣ-ਪਛਾਤੇ ਵਿਅਕਤੀ ਦੀ ਲਾਸ਼ ਪਈ ਹੈ ਅਤੇ ਜਦੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਮ੍ਰਿਤਕ ਦੇ ਸਿਰ ’ਤੇ ਜ਼ੋਰਦਾਰ ਹਮਲੇ ਕਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਫਿਲਹਾਲ ਜੋ ਆਸਪਾਸ ਤੋਂ ਜਾਣਕਾਰੀ ਮਿਲੀ ਹੈ, ਉਸ ਅਨੁਸਾਰ ਇਹ ਵਿਅਕਤੀ ਆਸਪਾਸ ਦੇ ਇਲਾਕੇ ’ਚ ਹੀ ਰਹਿੰਦਾ ਸੀ ਪਰ ਇਸ ਦੀ ਪਹਿਚਾਣ ਜਾਂ ਪਰਿਵਾਰ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕੇ ਇਸ ਸੰਬੰਧੀ ਅਣ-ਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਕਰਵਾਇਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਫਰੀਦਕੋਟ 'ਚ ਇਕ ਵਿਅਕਤੀ ਦਾ ਬੇ-ਰਹਿਮੀ ਨਾਲ ਕਤਲ
ਫਰੀਦਕੋਟ 19 ਸਤੰਬਰ ( ਜਸਵੰਤ ਸਿੰਘ ਪੁਰਬਾ) - ਤੜਕਸਾਰ ਫਰੀਦਕੋਟ ਦੇ ਗਿਆਨੀ ਜੈਲ ਸਿੰਘ ਮਾਰਕੀਟ ਨੇੜੇ ਉਸ ਵਕਤ ਮਾਹੌਲ ਡਰ ਵਾਲਾ ਬਣ ਗਿਆ ਜਦੋਂ ਲੋਕਾਂ ਨੇ ਇਕ ਵਿਅਕਤੀ ਦੀ ਬਹੁਤ ਹੀ ਬੁਰੀ ਹਾਲਤ ’ਚ ਲਾਸ਼ ਪਈ ਦੇਖੀ, ਜਿਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ।
ਅਜੀਤ ਡੈਸਕ
19-09-2026