ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)- ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਖ਼ਫ਼ਾ ਸਫ਼ਾਈ ਸੇਵਕ ਯੂਨੀਅਨ ਅਤੇ ਸੀਵਰੇਜ ਵਰਕਰ ਯੂਨੀਅਨ ਵਲੋਂ ਬਠਿੰਡਾ ਵਿਚ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਯੂਨੀਅਨ ਆਗੂਆਂ ਅਤੇ ਮੁਲਾਜ਼ਮਾਂ ਨੇ ਨਗਰ ਨਿਗਮ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਨਿਗਮ ਅਧਿਕਾਰੀਆਂ ਕੋਲ ਪਹੁੰਚ ਕਰਦੇ ਆ ਰਹੇ ਹਨ ਪਰ ਮੰਗਾਂ ਦੇ ਹੱਲ ਲਈ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਸਫ਼ਾਈ ਸੇਵਕ ਤੇ ਸੀਵਰੇਜ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ
ਬਠਿੰਡਾ, 19 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)- ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਖ਼ਫ਼ਾ ਸਫ਼ਾਈ ਸੇਵਕ ਯੂਨੀਅਨ ਅਤੇ ਸੀਵਰੇਜ ਵਰਕਰ ਯੂਨੀਅਨ ਵਲੋਂ ਬਠਿੰਡਾ ਵਿਚ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਅਜੀਤ ਡੈਸਕ
19-09-2026