19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

30 ਤੋਂ 35 ਝੁੱਗੀਆਂ ਸੜ ਕੇ ਸੁਆਹ

ਡੇਰਾਬੱਸੀ (ਮੁਹਾਲੀ), 19 ਸਤੰਬਰ - ਡੇਰਾਬੱਸੀ ਦੇ ਪਿੰਡ ਸੁੰਡਰਾਂ ਵਿਚ ਇਕ ਵਾਰ ਫਿਰ ਭਿਆਨਕ ਅੱਗ ਨੇ ਝੁੱਗੀਆਂ ਵਿਚ ਰਹਿੰਦੇ ਗਰੀਬ ਪਰਿਵਾਰਾਂ ਨੂੰ ਉਜਾੜ ਦਿੱਤਾ। ਸ਼ਨੀਵਾਰ ਨੂੰ ਅਚਾਨਕ...

ਅਜੀਤ ਡੈਸਕ 19-09-2026

ਡੇਰਾਬੱਸੀ (ਮੁਹਾਲੀ), 19 ਸਤੰਬਰ - ਡੇਰਾਬੱਸੀ ਦੇ ਪਿੰਡ ਸੁੰਡਰਾਂ ਵਿਚ ਇਕ ਵਾਰ ਫਿਰ ਭਿਆਨਕ ਅੱਗ ਨੇ ਝੁੱਗੀਆਂ ਵਿਚ ਰਹਿੰਦੇ ਗਰੀਬ ਪਰਿਵਾਰਾਂ ਨੂੰ ਉਜਾੜ ਦਿੱਤਾ। ਸ਼ਨੀਵਾਰ ਨੂੰ ਅਚਾਨਕ ਲੱਗੀ ਅੱਗ ਨੇ ਦੇਖਦੇ ਹੀ ਦੇਖਦੇ ਕਰੀਬ 30 ਤੋਂ 35 ਝੁੱਗੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕਈ ਪਰਿਵਾਰਾਂ ਨੂੰ ਆਪਣਾ ਘਰੇਲੂ ਸਾਮਾਨ ਬਾਹਰ ਕੱਢਣ ਦਾ ਵੀ ਮੌਕਾ ਨਹੀਂ ਮਿਲ ਸਕਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਅਤੇ ਹਰਿਆਣਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ। ਤਿੰਨ ਤੋਂ ਚਾਰ ਫਾਇਰ ਟੈਂਡਰਾਂ ਦੀ ਮਦਦ ਨਾਲ ਫਾਇਰ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਕਰਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਰਾਹਤ ਦੀ ਗੱਲ ਇਹ ਹੈ ਕਿ ਮੁੱਢਲੀ ਜਾਣਕਾਰੀ ਮੁਤਾਬਕ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ। ਹਾਲਾਂਕਿ ਝੁੱਗੀਆਂ ਵਿੱਚ ਪਿਆ ਘਰੇਲੂ ਸਾਮਾਨ ਸੜਨ ਕਾਰਨ ਪ੍ਰਭਾਵਿਤ ਪਰਿਵਾਰਾਂ ਦੇ ਭਾਰੀ ਆਰਥਿਕ ਨੁਕਸਾਨ ਦਾ ਖ਼ਦਸ਼ਾ ਹੈ।
ਫਾਇਰ ਬ੍ਰਿਗੇਡ ਨੂੰ ਅੱਗ ਬੁਝਾਉਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ। ਪੁਲਿਸ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। 
ਡੇਰਾਬੱਸੀ ਦੇ ਐੱਸਡੀਐੱਮ ਅਮਿਤ ਗੁਪਤਾ ਨੇ ਕਿਹਾ ਕਿ ਅੱਗ ਲੱਗਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਘਟਨਾ ਸੰਬੰਧੀ ਵੱਖ-ਵੱਖ ਸੰਬੰਧਿਤ ਵਿਭਾਗਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਜਲਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਦਿੱਲੀ - ਬਾਰਾਪੁੱਲਾ ਫੇਜ਼-3 ਕੋਰੀਡੋਰ ਦਾ ਉਦਘਾਟਨ 29 ਸਤੰਬਰ ਨੂੰ ਅਗਲੀ ਖ਼ਬਰ ਦੂਜੀ ਵਾਰਾ ਮਾਤਾ ਪਿਤਾ ਬਣੇ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ