20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਪੱਡਾ ਵਿਖੇ ਗੋਲੀਆਂ ਮਾਰ ਕੇ ਨੌਜਵਾਨ ਕਤਲ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 20 ਸਤੰਬਰ (ਹੀਰਾ ਸਿੰਘ ਮਾਂਗਟ)- ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਪੱਡਾ ਵਿਖੇ ਦੇਰ ਰਾਤ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਮੌਜੂਦਾ ਕਾਂਗਰਸੀ ਸਰਪੰਚ ਦੇ ਭਰਾ ਸੁਖਰਾਜ ਸਿੰਘ ਉਰਫ਼ ਕਾਕਾ ਪੱਡਾ ਦਾ ਕਤਲ ਕਰ ਦਿੱਤਾ ਗਿਆ ਹੈ।

ਅਜੀਤ ਡੈਸਕ 20-09-2026

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 20 ਸਤੰਬਰ (ਹੀਰਾ ਸਿੰਘ ਮਾਂਗਟ)- ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਪੱਡਾ ਵਿਖੇ ਦੇਰ ਰਾਤ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਮੌਜੂਦਾ ਕਾਂਗਰਸੀ ਸਰਪੰਚ ਦੇ ਭਰਾ ਸੁਖਰਾਜ ਸਿੰਘ ਉਰਫ਼ ਕਾਕਾ ਪੱਡਾ ਦਾ ਕਤਲ ਕਰ ਦਿੱਤਾ ਗਿਆ ਹੈ। ਮੌਕੇ ’ਤੇ ਪੁੱਜੇ ਡੇਰਾ ਬਾਬਾ ਨਾਨਕ ਪੁਲਿਸ ਦੇ ਐਸ. ਐਚ. ਓ. ਅਸ਼ੋਕ ਕੁਮਾਰ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਪਿੰਡ ਸ਼ਾਹਪੁਰ ਜਾਜਨ ਦੇ ਨਜ਼ਦੀਕ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਸੁਖਰਾਜ ਸਿੰਘ ਕਾਕਾ ਪੱਡਾ ’ਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ। ਇਸ ਸਮੇਂ ਇਸ ਵਾਰਦਾਤ ਦੀ ਜਿੰਮੇਵਾਰੀ ਵੀ ਕੁਝ ਵਿਅਕਤੀਆਂ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਪਾਈ ਕੇ ਲਈ ਗਈ ਸੀ।

ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ⭐️ਮਾਣਕ ਮੋਤੀ⭐️