21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਈ ਅਮਰਜੀਤ ਸਿੰਘ ਚਾਵਲਾ ਦੇ ਅਸਤੀਫ਼ੇ ’ਤੇ ਹਾਈ ਕੋਰਟ ਤੋਂ ਦਖ਼ਲ ਦੀ ਮੰਗ

ਚੰਡੀਗੜ੍ਹ, 21 ਸਤੰਬਰ (ਪ੍ਰੋ ਅਵਤਾਰ ਸਿੰਘ) - ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦੇ ਪਿੰਡ ਕੁਲਗਰਾਂ ਵਾਸੀ ਹਰਜਿੰਦਰ ਸਿੰਘ ਵਲੋਂ ਦਾਇਰ ਪਟੀਸ਼ਨ ਵਿਚ ਸ਼੍ਰੋਮਣੀ ਕਮੇਟੀ ਦੇ ਸਮਰੱਥ ਅਧਿਕਾਰੀ ਨੂੰ 16 ਸਤੰਬਰ ਨੂੰ ਦਿੱਤੇ ਗਏ ਅਸਤੀਫ਼ੇ ’ਤੇ ਕਾਨੂੰਨ ਅਨੁਸਾਰ ਸਮਾਂਬੱਧ ਫ਼ੈਸਲਾ ਲੈਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।

ਅਜੀਤ ਡੈਸਕ 21-09-2026

ਚੰਡੀਗੜ੍ਹ, 21 ਸਤੰਬਰ (ਪ੍ਰੋ ਅਵਤਾਰ ਸਿੰਘ) -  ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਅਸਤੀਫ਼ੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਸ੍ਰੀ ਆਨੰਦਪੁਰ ਸਾਹਿਬ ਇਲਾਕੇ ਦੇ ਪਿੰਡ ਕੁਲਗਰਾਂ ਵਾਸੀ ਹਰਜਿੰਦਰ ਸਿੰਘ ਵਲੋਂ ਦਾਇਰ ਪਟੀਸ਼ਨ ਵਿਚ ਸ਼੍ਰੋਮਣੀ ਕਮੇਟੀ ਦੇ ਸਮਰੱਥ ਅਧਿਕਾਰੀ ਨੂੰ 16 ਸਤੰਬਰ ਨੂੰ ਦਿੱਤੇ ਗਏ ਅਸਤੀਫ਼ੇ ’ਤੇ ਕਾਨੂੰਨ ਅਨੁਸਾਰ ਸਮਾਂਬੱਧ ਫ਼ੈਸਲਾ ਲੈਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਭਾਈ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ਼ ਐਫ਼.ਆਈ.ਆਰ. ਦੀ ਨਿਰਪੱਖ, ਪਾਰਦਰਸ਼ੀ ਅਤੇ ਜਲਦ ਜਾਂਚ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਵੀ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਐਫ਼.ਆਈ.ਆਰ. ਦਰਜ਼ ਹੋਣ ਤੋਂ ਬਾਅਦ ਜਾਂਚ ਲੋੜੀਂਦੀ ਰਫ਼ਤਾਰ ਅਤੇ ਪਾਰਦਰਸ਼ਤਾ ਨਾਲ ਅੱਗੇ ਨਹੀਂ ਵਧੀ। ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ ਚਾਵਲਾ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਉਹ ਕੈਨੇਡਾ ਚਲੇ ਗਏ ਹਨ। ਪਟੀਸ਼ਨਕਰਤਾ ਨੂੰ ਉਨ੍ਹਾਂ ਦੇ ਕੈਨੇਡਾ ਜਾਣ ਦੀ ਜਾਣਕਾਰੀ ਐੱਫ਼.ਆਈ.ਆਰ. ਦਰਜ ਹੋਣ ਤੋਂ ਕਰੀਬ ਚਾਰ ਹਫ਼ਤੇ ਬਾਅਦ ਮਿਲਣ ਦਾ ਦਾਅਵਾ ਕੀਤਾ ਗਿਆ ਹੈ। 

ਪਟੀਸ਼ਨ ਵਿਚ ਪੰਜਾਬ ਸਰਕਾਰ ਨੂੰ ਐਫ਼.ਆਈ.ਆਰ. ਦੀ ਨਿਰਪੱਖ ਅਤੇ ਜਲਦ ਜਾਂਚ ਮੁਕੰਮਲ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਚਾਵਲਾ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕਰਨ ਲਈ ਵੀ ਹਾਈ ਕੋਰਟ ਤੋਂ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
ਪਟੀਸ਼ਨਕਰਤਾ ਨੇ ਹਾਈ ਕੋਰਟ ਤੋਂ ਇਹ ਵੀ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਮਰੱਥ ਅਧਿਕਾਰੀ ਨੂੰ ਅਸਤੀਫ਼ੇ ’ਤੇ ਕਾਨੂੰਨ ਅਨੁਸਾਰ ਉਚਿਤ ਅਤੇ ਸਮਾਂਬੱਧ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਜਾਣ। ਫ਼ਿਲਹਾਲ ਪਟੀਸ਼ਨ ਹਾਈ ਕੋਰਟ ਦੀ ਰਜਿਸਟਰੀ ਵਿਚ ਦਾਇਰ ਕੀਤੀ ਗਈ ਹੈ ਅਤੇ ਇਸ ਨੂੰ ਜਲਦ ਸੁਣਵਾਈ ਲਈ ਸੂਚੀਬੱਧ ਕੀਤੇ ਜਾਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਪਿੰਡ ਰੋਗਲਾ ਦੇ ਕਬੱਡੀ ਖਿਡਾਰੀ ਦਾ ਮਾਮੂਲੀ ਝਗੜੇ ਕਾਰਨ ਕੀਤਾ ਕਤਲ ਅਗਲੀ ਖ਼ਬਰ ਭਾਈ ਚਾਵਲਾ ਦੇ ਮੁੱਦੇ ’ਤੇ ਗਿਆਨੀ ਹਰਪ੍ਰੀਤ ਸਿੰਘ ਵਲੋਂ ਪ੍ਰੈਸ ਕਾਨਫ਼ਰੰਸ