ਐਸ. ਏ. ਐਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਨਸ਼ਾ ਮੁਕਤ ਪੰਜਾਬ ਯਾਤਰਾ ਦੇ ਅੱਜ ਮੋਹਾਲੀ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸਟ ਵਲੋਂ ਸੈਂਕੜੇ ਵਰਕਰਾਂ ਸਮੇਤ ਸਥਾਨਕ ਫ਼ੇਜ਼ 11 ਵਿਚ ਸਵਾਗਤ ਕੀਤਾ ਗਿਆ। ਇਸ ਸਮੇਂ ਕੀਤੀ ਰੈਲੀ ਨੂੰ ਸਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ ਪੰਜਾਬ ਵਿਚੋਂ ਕੋਈ ਨਸ਼ੇ ਨੂੰ ਖਤਮ ਕਰ ਸਕਦਾ ਹੈ ਤਾਂ ਉਹ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ। ਇਸ ਮੌਕੇ ਦਿੱਲੀ ਤੋਂ ਮੰਤਰੀ ਵਿਸ਼ੇਸ਼ ਤੌਰ ’ਤੇ ਪਹੁੰਚੇ । ਇਸ ਮੌਕੇ ਭਾਜਪਾ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ, ਹਰਦੇਵ ਸਿੰਘ ਉਭਾ ਆਦਿ ਸਮੇਤ ਸੈਂਕੜਿਆਂ ਦੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਮੋਹਾਲੀ ਪੁੱਜੀ ‘ਨਸ਼ਾ ਮੁਕਤ ਪੰਜਾਬ’ ਯਾਤਰਾ
ਐਸ. ਏ. ਐਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਨਸ਼ਾ ਮੁਕਤ ਪੰਜਾਬ ਯਾਤਰਾ ਦੇ ਅੱਜ ਮੋਹਾਲੀ ਪਹੁੰਚਣ ’ਤੇ ਭਾਜਪਾ ਦੇ ਸੀਨੀਅਰ ਆਗੂਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।
ਅਜੀਤ ਡੈਸਕ
22-09-2026