ਖਰੜ (ਮੋਹਾਲੀ), 22 ਸਤੰਬਰ (ਤਰਸੇਮ ਸਿੰਘ ਜੰਡਪੁਰੀ)- ਅੱਜ ਭਾਜਪਾ ਹਲਕਾ ਖਰੜ ਦੀ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ ਦੇ ਵੈਨਰ ਹੇਠ ਦੁਸ਼ਹਿਰਾ ਗਰਾਉਂਡ ਵਿਖੇ ਰੈਲੀ ਹੋਈ ਹੈ।
ਇਸ ਰੈਲੀ ਨੂੰ ਭਾਜਪਾ ਦੇ ਕੇਂਦਰੀ ਮੰਤਰੀ ਆਸ਼ੀਸ਼ ਸੂਦ, ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ ਤੋਂ ਇਲਾਵਾ ਭਾਜਪਾ ਦੇ ਵੱਖ-ਵੱਖ ਸੀਨੀਅਰ ਆਗੂਆਂ ਨੇ ਸੰਬੋਧਨ ਕਰਦਿਆਂ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਹੈ।