22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਪਹੁੰਚਣ 'ਤੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ

ਅਜਨਾਲਾ, ਰਮਦਾਸ, ਗੱਗੋਮਾਹਲ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ...

ਅਜੀਤ ਡੈਸਕ 22-09-2026

ਅਜਨਾਲਾ, ਰਮਦਾਸ, ਗੱਗੋਮਾਹਲ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਪਹੁੰਚਣ 'ਤੇ ਭਾਜਪਾ ਅੰਮ੍ਰਿਤਸਰ ਦਿਹਾਤੀ-1 ਦੇ ਪ੍ਰਧਾਨ ਅਤੇ ਹਲਕਾ ਅਜਨਾਲਾ ਦੇ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਰਮਦਾਸ ਵਿਖੇ ਯਾਤਰਾ ਦੇ ਦਾਖ਼ਲ ਹੁੰਦਿਆਂ ਹੀ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੇ ਝੰਡਿਆਂ ਨਾਲ ਉਤਸ਼ਾਹਪੂਰਵਕ ਸਵਾਗਤ ਕਰਦਿਆਂ ਆਕਾਸ਼ ਗੂੰਜਾਊ ਨਾਅਰੇ ਲਗਾਏ ਗਏ। ਇਸ ਯਾਤਰਾ ਵਿਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਅਤੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਸਮੇਤ ਹੋਰਨਾਂ ਆਗੂਆਂ ਨੂੰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਜਵਾਨੀ, ਪਰਿਵਾਰਾਂ ਅਤੇ ਆਰਥਿਕ ਤਰੱਕੀ ਨੂੰ ਤਬਾਹ ਕਰ ਰਿਹਾ ਹੈ। ਜਦੋਂ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੁੰਦਾ, ਉਦੋਂ ਤੱਕ ਸੂਬੇ ਦੀ ਅਸਲ ਤਰੱਕੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਕਾਨੂੰਨ ਦਾ ਰਾਜ ਮਜ਼ਬੂਤ ਕਰਨ ਨਾਲ ਉਦਯੋਗ ਅਤੇ ਕਾਰੋਬਾਰ ਲਈ ਬਿਹਤਰ ਮਾਹੌਲ ਬਣਿਆ ਹੈ। ਜਿੱਥੇ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੁੰਦੀ ਹੈ, ਉੱਥੇ ਨਿਵੇਸ਼ਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਦੇ ਹਨ। ਸ. ਔਲਖ ਨੇ ਕਿਹਾ ਕਿ ਪੰਜਾਬ ਦੀ ਪਹਿਚਾਣ ਕਦੇ ਖੇਡਾਂ, ਮਿਹਨਤ, ਬਹਾਦਰੀ ਅਤੇ ਖ਼ੁਸ਼ਹਾਲੀ ਨਾਲ ਹੁੰਦੀ ਸੀ, ਪਰ ਅੱਜ ਨਸ਼ਿਆਂ ਕਾਰਨ ਪੰਜਾਬ ਦੀ ਸਾਖ ਨੂੰ ਗੰਭੀਰ ਝਟਕਾ ਲੱਗਿਆ ਹੈ।

ਇਹ ਸਿਰਫ਼ ਸਰਕਾਰ ਦਾ ਨਹੀਂ, ਸਗੋਂ ਸਮੁੱਚੇ ਸਮਾਜ ਦਾ ਸੰਕਟ ਹੈ ਅਤੇ ਹਰ ਨੌਜਵਾਨ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਕਲਪ ਲੈਣਾ ਪਵੇਗਾ। 

ਪਿਛਲੀ ਖ਼ਬਰ ਛੱਪੜ ਦੀ ਨਿਸ਼ਾਨਦੇਹੀ 'ਤੇ ਬੱਚੀਵਿੰਡ 'ਚ ਭਖਿਆ ਵਿਵਾਦ ਅਗਲੀ ਖ਼ਬਰ ਭਰਾ ਵਲੋਂ ਨਸ਼ੇ ਦੀ ਹਾਲਤ ’ਚ ਵੱਡੇ ਭਰਾ ਦਾ ਕਿਰਚਾਂ ਮਾਰ ਕੇ ਕਤਲ