ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਉਹ ਭਾਜਪਾ ਵਲੋਂ ਪੰਜਾਬ ਵਿਚ ਕੱਢੀ ਜਾ ਰਹੀ ਨਸ਼ਾ ਮੁਕਤ ਯਾਤਰਾ ਵਿਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਆਏ ਹੋਏ ਹਨ। ਦਰਸ਼ਨ ਕਰਨ ਉਪਰੰਤ ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੀ ਨਗਰੀ ਮਨ ਨੂੰ ਸਕੂਨ ਅਤੇ ਨਿਮਰਤਾ ਪ੍ਰਦਾਨ ਕਰਦੇ ਹਨ। ਉਹਨਾਂ ਕਿਹਾ ਕਿ ਮੈਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਸਰਬੱਤ ਦੇ ਭਲੇ, ਸੁੱਖ ਸ਼ਾਂਤੀ ਅਤੇ ਚੜਦੀ ਕਲਾ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ।
ਤਾਜ਼ਾ ਖ਼ਬਰਾਂ
Free
ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।
ਅਜੀਤ ਡੈਸਕ
23-09-2026