ਅਜਨਾਲਾ, (ਅੰਮ੍ਰਿਤਸਰ), 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਮਹਿਮਦ ਮੰਦਰਾਂਵਾਲਾ ਦੀ ਮਹਿਲਾ ਸਰਪੰਚ ਸਤਬੀਰ ਕੌਰ ਦੇ ਪਤੀ ਕੁਲਜੀਤ ਸਿੰਘ ਦੀ ਫਤਿਹਗੜ੍ਹ ਚੂੜੀਆਂ ਨੇੜਲੇ ਪਿੰਡ ਰਵਾਲ ਕੋਲੋਂ ਮ੍ਰਿਤਕ ਦੇਹ ਮਿਲੀ ਹੈ I ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਕੁਲਜੀਤ ਸਿੰਘ ਸੰਧੂ ਫਤਿਹਗੜ ਚੂੜੀਆਂ ਤੋਂ ਆਪਣੇ ਘਰ ਵਾਪਸ ਆਉਂਦੇ ਸਮੇਂ ਅਚਾਨਕ ਲਾਪਤਾ ਹੋ ਗਏ ਸਨ, ਜਿਸ ਸੰਬੰਧੀ ਬੀਤੀ ਸ਼ਾਮ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਸੁਖਜਿੰਦਰ ਸਿੰਘ ਸੁੱਖ ਔਜਲਾ ਵਲੋਂ ਪ੍ਰੈਸ ਕਾਨਫ਼ਰੰਸ ਵੀ ਕੀਤੀ ਗਈ ਸੀ ਤੇ ਉਨ੍ਹਾਂ ਵਲੋਂ ਪੁਲਿਸ ਕਾਰਵਾਈ ’ਤੇ ਵੀ ਸਵਾਲ ਚੁੱਕੇ ਗਏ ਸਨ।
ਤਾਜ਼ਾ ਖ਼ਬਰਾਂ
Free
ਲਾਪਤਾ ਮਹਿਲਾ ਸਰਪੰਚ ਦੇ ਪਤੀ ਕੁਲਜੀਤ ਸਿੰਘ ਸੰਧੂ ਦੀ ਮਿਲੀ ਲਾਸ਼
ਅਜਨਾਲਾ, (ਅੰਮ੍ਰਿਤਸਰ), 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਮਹਿਮਦ ਮੰਦਰਾਂਵਾਲਾ ਦੀ ਮਹਿਲਾ ਸਰਪੰਚ ਸਤਬੀਰ ਕੌਰ ਦੇ ਪਤੀ ਕੁਲਜੀਤ ਸਿੰਘ ਦੀ ਫਤਿਹਗੜ੍ਹ ਚੂੜੀਆਂ ਨੇੜਲੇ ਪਿੰਡ ਰਵਾਲ ਕੋਲੋਂ ਮ੍ਰਿਤਕ ਦੇਹ ਮਿਲੀ ਹੈ I
ਅਜੀਤ ਡੈਸਕ
23-09-2026