23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬ ਸਰਕਾਰ ਵਲੋਂ ਡੀ.ਏ. ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀ.ਏ. (ਮਹਿੰਗਾਈ ਭੱਤਾ) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ...

ਅਜੀਤ ਡੈਸਕ 23-09-2026

ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀ.ਏ. (ਮਹਿੰਗਾਈ ਭੱਤਾ) ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਸਾਹਮਣੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਡੀ.ਏ. ਜਾਰੀ ਕਰਨ ਸੰਬੰਧੀ ਅਹਿਮ ਸੁਣਵਾਈ ਹੋਈ ਸੀ। ਅਦਾਲਤੀ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ 5 ਅਕਤੂਬਰ 2026 ਨੂੰ ਨਿੱਜੀ ਤੌਰ 'ਤੇ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ। 
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਰੱਫੜ ਨੂੰ ਖ਼ਤਮ ਕਰਨ ਲਈ ਸਰਕਾਰੀ ਮੁਲਾਜ਼ਮਾਂ ਨੂੰ 50 ਫ਼ੀਸਦੀ ਡੀ ਏ ਦੇਣ ਨੂੰ ਹਰੀ ਝੰਡੀ ਦਿੱਤੀ ਸੀ। 

ਪਿਛਲੀ ਖ਼ਬਰ ਰਾਜਾਸਾਂਸੀ ਤੋਂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ੁਰੂ ਅਗਲੀ ਖ਼ਬਰ ਝਬਾਲ 'ਚ ਚੱਲੀ ਗੋਲੀ ਨਾਲ ਨੌਜਵਾਨ ਜ਼ਖ਼ਮੀ