23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਤਨੀ ਦੀ ਚਾਕੂ ਮਾਰ ਕੇ ਹੱਤਿਆ, ਪਤੀ ਵੀ ਜ਼ਖ਼ਮੀ, ਪੁਲਿਸ ਵਲੋਂ ਜਾਂਚ ਸ਼ੁਰੂ

ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ)- ਇਥੋਂ ਦੇ ਮੁਹੱਲਾ ਟਿੱਬੀ ਵਿਚ ਬੁੱਧਵਾਰ ਸ਼ਾਮ ਉਸ ਸਮੇਂ ਸਨਸਨੀ ਫੈਲ...

ਅਜੀਤ ਡੈਸਕ 23-09-2026

ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ)- ਇਥੋਂ ਦੇ ਮੁਹੱਲਾ ਟਿੱਬੀ ਵਿਚ ਬੁੱਧਵਾਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਪਤੀ-ਪਤਨੀ ਵਿਚਾਲੇ ਹੋਈ ਹੱਥੋਪਾਈ ਦੌਰਾਨ ਪਤਨੀ ਦੀ ਚਾਕੂ ਲੱਗਣ ਕਾਰਨ ਮੌਤ ਹੋ ਗਈ, ਜਦਕਿ ਪਤੀ ਵੀ ਜ਼ਖ਼ਮੀ ਹੋ ਗਿਆ। ਮ੍ਰਿਤਕਾ ਦੀ ਪਛਾਣ ਜਸਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।

ਮੌਕੇ ’ਤੇ ਮੌਜੂਦ ਸੁਖਦੇਵ ਸਿੰਘ ਲੱਲ ਨੇ ਦੱਸਿਆ ਕਿ ਪਤੀ-ਪਤਨੀ ਕਰੀਬ 15-20 ਦਿਨ ਪਹਿਲਾਂ ਹੀ ਮੁਹੱਲਾ ਟਿੱਬੀ ਵਿਚ ਇਕ ਕਮਰਾ ਕਿਰਾਏ ’ਤੇ ਲੈ ਕੇ ਰਹਿਣ ਲਈ ਆਏ ਸਨ। ਬੁੱਧਵਾਰ ਸ਼ਾਮ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜੋ ਬਾਅਦ ਵਿਚ ਹੱਥੋਪਾਈ ਵਿਚ ਬਦਲ ਗਈ। ਇਸ ਦੌਰਾਨ ਦੋਵਾਂ ਵਲੋਂ ਇਕ-ਦੂਜੇ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਚਾਕੂ ਲੱਗਣ ਕਾਰਨ ਜਸਵਿੰਦਰ ਕੌਰ ਦੀ ਮੌਤ ਹੋ ਗਈ, ਜਦਕਿ ਗੁਰਪ੍ਰੀਤ ਸਿੰਘ ਵੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ, ਜਿੱਥੇ ਪੁਲਿਸ ਨੇ ਉਸ ਨੂੰ ਸੁਰੱਖਿਆ ਹੇਠ ਦਾਖ਼ਲ ਕਰਵਾ ਦਿੱਤਾ।

ਐਸ.ਪੀ. ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਜ਼ਖ਼ਮੀ ਪਤੀ ਨੂੰ ਹਸਪਤਾਲ ਵਿਚ ਸੁਰੱਖਿਆ ਹੇਠ ਰੱਖਿਆ ਹੈ ਅਤੇ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਹੀ ਘਟਨਾ ਸਬੰਧੀ ਪੂਰੀ ਸਥਿਤੀ ਸਪੱਸ਼ਟ ਹੋਵੇਗੀ। ਇਸੇ ਦੌਰਾਨ ਡੀ.ਐਸ.ਪੀ. ਪਲਵਿੰਦਰ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। 

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਆਖਰੀ ਦੋ ਦਿਨਾਂ ’ਚ ਸੰਭਾਵਿਤ ਖਲਲ ਦੀ ਚੇਤਾਵਨੀ ਅਗਲੀ ਖ਼ਬਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸੱਤਾ ਵਿਚ ਲਿਆਂਦਾ ਜਾਵੇ- ਹਰਸਿਮਰਤ ਕੌਰ ਬਾਦਲ