24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ...

ਅਜੀਤ ਡੈਸਕ 24-09-2026

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤੀ ਸਿੱਖ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ ਹੈ। ਭਾਈ ਲਾਲੋ ਜੀ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਬਖਸ਼ੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਕੀਤੀ। 

ਪਿਛਲੀ ਖ਼ਬਰ ਨਸ਼ਾ ਖ਼ਤਮ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਲਏ ਗਏ ਹਨ ਪੰਜ ਸੰਕਲਪ - ਤਰੁਣ ਚੁੱਘ ਅਗਲੀ ਖ਼ਬਰ ਇੰਡੀਗੋ 1 ਅਕਤੂਬਰ ਨੂੰ ਮੁੜ ਸ਼ੁਰੂ ਕਰੇਗੀ ਅੰਮ੍ਰਿਤਸਰ-ਕੋਲਕਾਤਾ ਸਿੱਧੀ ਉਡਾਣ