ਲੁਧਿਆਣਾ, 25 ਸਤੰਬਰ (ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਥਾਣਾ ਟਿੱਬਾ ਇਲਾਕੇ ਤੋਂ ਲਾਪਤਾ ਹੋਏ ਤਿੰਨ ਬੱਚਿਆਂ ਨੂੰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ ਹੈ।ਏਸੀਪੀ ਰਾਜ ਕੁਮਾਰ ਨੇ ਦੱਸਿਆ ਕਿ ਤਿੰਨੋਂ ਬੱਚੇ ਘਰ ਤੋਂ ਖੇਡਣ ਲਈ ਬਾਹਰ ਨਿਕਲੇ ਸਨ, ਪਰ ਵਾਪਸ ਘਰ ਨਹੀਂ ਪਰਤੇ। ਇਸ ਤੋਂ ਬਾਅਦ ਪਰਿਵਾਰ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।
ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਤਿੰਨੋਂ ਬੱਚੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਹਨ। ਬੱਚਿਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਇੱਛਾ ਕਾਰਨ ਟ੍ਰੇਨ ਰਾਹੀਂ ਅੰਮ੍ਰਿਤਸਰ ਦਾ ਰੁਖ ਕੀਤਾ ਸੀ।ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਬੱਚਿਆਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਅਤੇ ਉਨ੍ਹਾਂ ਨੂੰ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ।
ਪੁਲਿਸ ਮੁਤਾਬਕ ਜਾਂਚ ਵਿਚ ਬੱਚਿਆਂ ਦੇ ਅਗਵਾ ਹੋਣ ਦੀ ਕੋਈ ਗੱਲ ਸਾਹਮਣੇ ਨਹੀਂ ਆਈ। ਲਾਪਤਾ ਹੋਏ ਬੱਚਿਆਂ ਵਿਚ ਦੋ ਭੈਣ-ਭਰਾ ਹਨ, ਜਦਕਿ ਤੀਜਾ ਬੱਚਾ ਉਨ੍ਹਾਂ ਦਾ ਗੁਆਂਢੀ ਹੈ।ਇਸ ਸੰਬੰਧੀ ਏਸੀਪੀ ਪੂਰਵੀ ਰਾਜਕੁਮਾਰ ਬਜਾੜ ਨੇ ਦੱਸਿਆ ਕਿ ਬੱਚਿਆਂ ਨੂੰ ਸੀ.ਡਬਲਯੂ.ਸੀ. ਅੱਗੇ ਪੇਸ਼ ਕੀਤਾ ਜਾਵੇਗਾ, ਉਸਤੋਂ ਬਾਅਦ ਕਾਨੂੰਨ ਅਨੁਸਾਰ ਬੱਚਿਆਂ ਨੂੰ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
24 ਘੰਟਿਆਂ ’ਚ ਲੁਧਿਆਣਾ ਪੁਲਿਸ ਨੇ ਲੱਭੇ ਲਾਪਤਾ 3 ਬੱਚੇ
ਲੁਧਿਆਣਾ, 25 ਸਤੰਬਰ (ਪ੍ਰਦੀਪ ਭੰਡਾਰੀ) - ਲੁਧਿਆਣਾ ਦੇ ਥਾਣਾ ਟਿੱਬਾ ਇਲਾਕੇ ਤੋਂ ਲਾਪਤਾ ਹੋਏ ਤਿੰਨ ਬੱਚਿਆਂ ਨੂੰ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ...
ਅਜੀਤ ਡੈਸਕ
25-09-2026