ਨਿਊਯਾਰਕ, 26 ਸਤੰਬਰ - ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਦੌਰਾਨ ਭਾਰਤ-ਖਾੜੀ ਸਹਿਯੋਗ ਕੌਂਸਲ (ਜੀ.ਸੀ.ਸੀ.) 'ਟ੍ਰੋਇਕਾ' ਮੰਤਰੀ ਪੱਧਰੀ ਮੀਟਿੰਗ ਦੀ ਸਹਿ-ਪ੍ਰਧਾਨਗੀ ਕੀਤੀ।
ਆਪਣੇ ਟਵੀਟ ਵਿਚ, ਵਿਦੇਸ਼ ਮੰਤਰੀ ਜੈਸ਼ੰਕਰ ਨੇ ਲਿਖਿਆ, "ਭਾਰਤ-ਜੀ.ਸੀ.ਸੀ. ਸੰਯੁਕਤ ਕਾਰਜ ਯੋਜਨਾ 2024-28 ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸਾਡੀ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ। ਭਾਰਤ-ਜੀ.ਸੀ.ਸੀ. ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ਲਈ ਗੱਲਬਾਤ ਸ਼ੁਰੂ ਕਰਨ ਦਾ ਸਵਾਗਤ ਕੀਤਾ। ਵਪਾਰ, ਨਿਵੇਸ਼, ਊਰਜਾ, ਖੁਰਾਕ ਸੁਰੱਖਿਆ, ਸਿਹਤ, ਨਵੀਆਂ ਤਕਨੀਕਾਂ, ਸੱਭਿਆਚਾਰ ਅਤੇ ਲੋਕਾਂ ਵਿਚਕਾਰ ਆਪਸੀ ਆਦਾਨ-ਪ੍ਰਦਾਨ ਦੇ ਖੇਤਰਾਂ ਵਿਚ ਸੰਬੰਧਾਂ ਨੂੰ ਮਜ਼ਬੂਤ ਕਰਨ ਦੀ ਉਮੀਦ ਜਤਾਈ। ਭਾਰਤੀ ਭਾਈਚਾਰੇ ਨੂੰ ਦਿੱਤੇ ਗਏ ਸਮਰਥਨ ਲਈ ਜੀ.ਸੀ.ਸੀ. ਲੀਡਰਸ਼ਿਪ ਦਾ ਧੰਨਵਾਦ ਕੀਤਾ। ਸਮੁੰਦਰੀ ਆਵਾਜਾਈ ਦੀ ਆਜ਼ਾਦੀ ਅਤੇ ਸਮੁੰਦਰੀ ਕਰਮਚਾਰੀਆਂ ਤੇ ਵਪਾਰਕ ਜਹਾਜ਼ਰਾਨੀ ਦੀ ਸੁਰੱਖਿਆ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।"
ਤਾਜ਼ਾ ਖ਼ਬਰਾਂ
Free
ਜੈਸ਼ੰਕਰ ਵਲੋਂ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਦੌਰਾਨ ਭਾਰਤ-ਖਾੜੀ ਸਹਿਯੋਗ ਕੌਂਸਲ ਟ੍ਰੋਇਕਾ' ਮੰਤਰੀ ਪੱਧਰੀ ਮੀਟਿੰਗ ਦੀ ਸਹਿ-ਪ੍ਰਧਾਨਗੀ
ਨਿਊਯਾਰਕ, 26 ਸਤੰਬਰ - ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਦੌਰਾਨ ਭਾਰਤ-ਖਾੜੀ ਸਹਿਯੋਗ ਕੌਂਸਲ (ਜੀ.ਸੀ.ਸੀ.) 'ਟ੍ਰੋਇਕਾ' ਮੰਤਰੀ ਪੱਧਰੀ...
ਅਜੀਤ ਡੈਸਕ
26-09-2026