26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਿਹੰਗ ਜਥੇਬੰਦੀਆਂ ਵਲੋਂ ਪੁਲਿਸ ਖ਼ਿਲਾਫ਼ ਰੋਸ ਧਰਨਾ ਜਾਰੀ

ਡੇਹਲੋਂ (ਲੁਧਿਆਣਾ), 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਲੁਧਿਆਣਾ ਤੋਂ ਮਾਲੇਰਕੋਟਲਾ ਸੜਕ 'ਤੇ ਨਿਹੰਗ ਜਥੇਬੰਦੀਆਂ ਵਲੋਂ ਜਥੇਦਾਰ ਬਾਬਾ ਕਰਨੈਲ ਸਿੰਘ ਦੀ...

ਅਜੀਤ ਡੈਸਕ 26-09-2026

ਡੇਹਲੋਂ (ਲੁਧਿਆਣਾ), 26 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਲੁਧਿਆਣਾ ਤੋਂ ਮਾਲੇਰਕੋਟਲਾ ਸੜਕ 'ਤੇ ਨਿਹੰਗ  ਜਥੇਬੰਦੀਆਂ ਵਲੋਂ ਜਥੇਦਾਰ ਬਾਬਾ ਕਰਨੈਲ ਸਿੰਘ ਦੀ ਅਗਵਾਈ ਹੇਠ ਡੇਹਲੋਂ ਪੁਲਿਸ ਖ਼ਿਲਾਫ਼ ਬਾਈਪਾਸ ਚੌਂਕ 'ਤੇ  ਰੋਸ ਧਰਨਾ ਲਗਾ ਦਿੱਤਾ ਗਿਆ ਹੈ, ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗਣ ਨਾਲ ਲੋਕ ਪ੍ਰੇਸ਼ਾਨ ਹਨ । ਜ਼ਿਕਰਯੋਗ ਹੈ ਕਿ 22 ਸਤੰਬਰ ਨੂੰ ਪਿੰਡ ਲਹਿਰਾ ਵਿਖੇ ਪੁਲਿਸ ਵਰਦੀ ਵਿਚ ਤਿੰਨ ਨੌਜਵਾਨਾ ਨੂੰ ਲੁੱਟਾਂ ਖੋਹਾਂ ਅਤੇ ਨਸ਼ੇ ਦਾ ਸੇਵਕ ਕਰਨ ਦੇ ਚਲਦਿਆਂ ਨਿਹੰਗ ਜਥੇਬੰਦੀਆਂ ਵਲੋਂ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ , ਜੋ ਆਪਣੇ ਆਪ ਨੂੰ ਥਾਣਾ ਡੇਹਲੋਂ ਦੇ ਇੰਚਾਰਜ਼ ਇੰਸਪੈਕਟਰ ਵਿਜੇ ਕੁਮਾਰ ਦੇ ਬੰਦੇ ਦੱਸ ਰਹੇ ਸਨ । ਭਾਵੇਂ ਇਸ ਮਾਮਲੇ ਵਿਚ ਤਿੰਨਾਂ ਨੌਜਵਾਨਾਂ ਖ਼ਿਲਾਫ਼ ਮੁਕੱਦਮਾਂ ਦਰਜ਼ ਕਰਕੇ ਥਾਣਾ ਮੁਖੀ ਨੂੰ ਲਾਈਨ ਹਾਜ਼ਰ ਕੀਤਾ ਜਾ ਚੁੱਕਾ ਹੈ, ਪਰ ਨਿਹੰਗ ਜਥੇਬੰਦੀ ਦੇ ਆਗੂ ਪੁਲਿਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹੋਏ ਤੇ ਅੱਜ ਦੂਸਰੀ ਵਾਰ ਰੋਸ ਧਰਨਾ ਲਗਾ ਦਿੱਤਾ ਹੈ । ਖ਼ਬਰ ਲਿਖੇ ਜਾਣ ਤੱਕ ਸਵੇਰ ਤੋਂ ਰੋਸ ਧਰਨਾ ਜਾਰੀ ਹੈ।

ਪਿਛਲੀ ਖ਼ਬਰ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਲੋਂ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਅਜਨਾਲਾ ਪੁਲਸ ਬਦਮਾਸ਼ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦੀ ਤਸਵੀਰ ਆਈ ਸਾਹਮਣੇ