ਜੈਂਤੀਪੁਰ (ਮਜੀਠਾ), 26 ਸਤੰਬਰ (ਭੁਪਿੰਦਰ ਸਿੰਘ ਗਿੱਲ, ਸੋਖੀ, ਸਹਿਮੀ)- ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਸਾਬਕਾ ਹਲਕਾ ਇੰਚਾਰਜ ਜਗਵਿੰਦਰਪਾਲ ਸਿੰਘ ਜੱਗਾ ਮਜੀਠੀਆ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਨੌਜਵਾਨ ਸਪੁੱਤਰ ਆਕਾਸ਼ਦੀਪ ਸਿੰਘ ਮਜੀਠੀਆ ਭਰ ਜਵਾਨੀ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਪੰਜ ਤੱਤਾਂ ਵਿਚ ਵਿਲੀਨ ਹੋ ਗਏ।
ਜੱਗਾ ਮਜੀਠੀਆ ਨਾਲ ਇਸ ਦੁੱਖ ਦੀ ਘੜੀ ਵਿਚ ਸਮਾਜ ਸੇਵੀ ਧਾਰਮਿਕ ਸਿਆਸੀ ਆਗੂਆਂ ਵਲੋਂ ਦੁੱਖ ਸਾਂਝਾ ਕੀਤਾ ਗਿਆ। ਜਿੰਨ੍ਹਾਂ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ, ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ, ਹਲਕਾ ਇੰਚਾਰਜ ਭਗਵੰਤਪਾਲ ਸਿੰਘ ਸੱਚਰ, ਸਾਬਕਾ ਸਰਪੰਚ ਨਰਿੰਦਰ ਸਿੰਘ ਜੇਪੀ ਸ਼ਾਮਿਲ ਹੋਏ।