26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਏਸ਼ੀਅਨ ਖੇਡਾਂ 2026: ਮਨਪ੍ਰੀਤ ਕੌਰ ਨੇ ਸ਼ਾਟਪੁੱਟ ਵਿਚ ਜਿੱਤਿਆ ਕਾਂਸੀ ਦਾ ਤਗਮਾ

ਦਿੱਲੀ, 26 ਸਤੰਬਰ- ਜਾਪਾਨ ਦੇ ਆਈਚੀ-ਨਾਗੋਆ ਵਿਚ ਚੱਲ ਰਹੀਆਂ ਏਸ਼ੀਅਨ ਖੇਡਾਂ 2026 ਦੇ ਛੇਵੇਂ ਦਿਨ....

ਅਜੀਤ ਡੈਸਕ 26-09-2026

ਦਿੱਲੀ, 26 ਸਤੰਬਰ- ਜਾਪਾਨ ਦੇ ਆਈਚੀ-ਨਾਗੋਆ ਵਿਚ ਚੱਲ ਰਹੀਆਂ ਏਸ਼ੀਅਨ ਖੇਡਾਂ 2026 ਦੇ ਛੇਵੇਂ ਦਿਨ ਭਾਰਤ ਦੇ ਮੈਡਲਾਂ ਦੀ ਗਿਣਤੀ 21 ਹੋ ਗਈ ਹੈ। ਭਾਰਤ ਲਈ ਦਿਨ ਦਾ ਚੌਥਾ ਮੈਡਲ ਮਹਿਲਾਵਾਂ ਦੇ ਸ਼ਾਟਪੁੱਟ ਮੁਕਾਬਲੇ ਵਿਚ ਮਨਪ੍ਰੀਤ ਕੌਰ ਨੇ ਜਿੱਤਿਆ। ਉਨ੍ਹਾਂ ਨੇ 17.17 ਮੀਟਰ ਦੇ ਆਪਣੇ ਚੌਥੇ ਥ੍ਰੋਅ ਨਾਲ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ।

ਇਹ ਅੱਜ ਐਥਲੈਟਿਕਸ ਵਿਚ ਭਾਰਤ ਦਾ ਪਹਿਲਾ ਮੈਡਲ ਹੈ। ਮੁਕਾਬਲੇ ਵਿਚ ਭਾਰਤ ਦੀ ਦੂਜੀ ਖਿਡਾਰਨ ਕ੍ਰਿਸ਼ਨਾ ਜੈਸ਼ੰਕਰ ਮੇਨਨ 16.57 ਮੀਟਰ ਦੇ ਸਰਵੋਤਮ ਥ੍ਰੋਅ ਨਾਲ ਪੰਜਵੇਂ ਸਥਾਨ 'ਤੇ ਰਹੀ। ਚੀਨ ਦੀ ਜਿਆਯੁਆਨ ਸੋਂਗ ਨੇ 19.40 ਮੀਟਰ ਦੇ ਥ੍ਰੋਅ ਨਾਲ ਸੋਨ ਤਗਮਾ ਜਿੱਤਿਆ, ਜਦਕਿ ਲਿਨਰੂ ਝਾਂਗ ਨੇ 18.14 ਮੀਟਰ ਦੇ ਪ੍ਰਦਰਸ਼ਨ ਨਾਲ ਚਾਂਦੀ ਦਾ ਤਗਮਾ ਹਾਸਲ ਕੀਤਾ।

ਮਨਪ੍ਰੀਤ ਕੌਰ ਦਾ ਇਹ ਮੈਡਲ ਉਨ੍ਹਾਂ ਦੇ ਕਰੀਅਰ ਵਿਚ ਇਕ ਹੋਰ ਮਹੱਤਵਪੂਰਨ ਉਪਲਬਧੀ ਹੈ। ਉਹ ਸੱਤ ਵਾਰ ਦੀ ਨੈਸ਼ਨਲ ਚੈਂਪੀਅਨ ਰਹਿ ਚੁੱਕੀ ਹੈ ਅਤੇ ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਵੀ ਜਿੱਤ ਚੁੱਕੀ ਹੈ। ਮਨਪ੍ਰੀਤ ਨੇ ਓਲੰਪਿਕ ਖੇਡਾਂ, ਏਸ਼ੀਅਨ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਸਮੇਤ ਕਈ ਵੱਡੇ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਮਹਿਲਾਵਾਂ ਦੇ ਸ਼ਾਟ ਪੁਟ ਵਿਚ ਮਨਪ੍ਰੀਤ ਦਾ ਨਿੱਜੀ ਸਰਵੋਤਮ ਪ੍ਰਦਰਸ਼ਨ 18.06 ਮੀਟਰ ਹੈ।

ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਦੇ ਪ੍ਰਸਿੱਧ ਕਾਰੋਬਾਰੀ ਜਸਪਾਲ ਸਿੰਘ (ਰਾਣਾ ਸਵੀਟਸ ਵਾਲੇ) ਭੇਦਭਰੀ ਹਾਲਤ ਵਿਚ ਗੁੰਮ ਅਗਲੀ ਖ਼ਬਰ ਏਸ਼ਿਆਈ ਖੇਡਾਂ 2026: ਭਾਰਤੀ ਮਹਿਲਾ ਕਬੱਡੀ ਟੀਮ ਨੇ ਈਰਾਨ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ