27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੋਆ ਘੁੰਮਣ ਗਏ ਨੌਜਵਾਨ ਦੀ ਸਮੁੰਦਰ 'ਚ ਡੁੱਬਣ ਕਾਰਨ ਮੌਤ

ਅਮਰਗੜ੍ਹ (ਮਲੇਰੋਕਟਲਾ), 27 ਸਤੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)- ਨੇੜਲੇ ਪਿੰਡ ਮੰਨਵੀ ਦੇ 28 ਸਾਲਾਂ ਨੌਜਵਾਨ...

ਅਜੀਤ ਡੈਸਕ 27-09-2026

ਅਮਰਗੜ੍ਹ (ਮਲੇਰੋਕਟਲਾ), 27 ਸਤੰਬਰ (ਜਤਿੰਦਰ ਮੰਨਵੀ,ਪਵਿੱਤਰ ਸਿੰਘ)- ਨੇੜਲੇ ਪਿੰਡ ਮੰਨਵੀ ਦੇ 28 ਸਾਲਾਂ ਨੌਜਵਾਨ ਅਮਨਦੀਪ ਸਿੰਘ ਪੁੱਤਰ ਸਾਬਕਾ ਸੂਬੇਦਾਰ ਭੁਪਿੰਦਰ ਸਿੰਘ ਦੀ ਗੋਆ ਵਿਖੇ ਸਮੁੰਦਰ 'ਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਮਰਹੂਮ ਦਾ ਅੰਤਿਮ ਸੰਸਕਾਰ ਬੜੇ ਹੀ ਗਮਗੀਨ ਮਾਹੌਲ ਵਿਚ ਕੀਤਾ ਗਿਆ।

ਪਿੰਡ ਦੇ ਸਰਪੰਚ ਵੀਰਇੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਮ.ਐੱਸ.ਸੀ. ਹਿਸਟਰੀ ਦੀ ਪੜ੍ਹਾਈ ਮੁਕੰਮਲ ਕਰ ਚੁੱਕੇ ਨੌਜਵਾਨ ਅਮਨਦੀਪ ਸਿੰਘ ਨੂੰ ਕੁਦਰਤ ਨਾਲ ਜੁੜਨ ਅਤੇ ਨਵੀਆਂ ਥਾਵਾਂ ਦੇਖਣ ਦਾ ਸ਼ੌਕ ਸੀ। ਉਹ ਆਪਣੇ ਦੋਸਤਾਂ ਨਾਲ ਗੋਆ ਘੁੰਮਣ ਗਿਆ ਸੀ। ਇਸ ਦੌਰਾਨ ਸਮੁੰਦਰ 'ਚ ਨਹਾਉਂਦੇ ਸਮੇਂ ਡੁੱਬਣ ਕਾਰਨ ਉਸਦੀ ਮੌਤ ਹੋ ਗਈ।

ਅਮਨਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਹਲਕਾ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀ, ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਮੰਨਵੀ, ਸਾਬਕਾ ਸਰਪੰਚ ਗੁਰਮੇਲ ਸਿੰਘ ਮੇਲੀ ਡਾਇਰੈਕਟਰ, ਵੇਰਕਾ ਮਿਲਕ ਪਲਾਂਟ ਸੰਗਰੂਰ, ਸਾਬਕਾ ਸਰਪੰਚ ਨਰਿੰਦਰ ਸਿੰਘ ਢੀਂਡਸਾ, ਸਾਬਕਾ ਸਰਪੰਚ ਰਾਮ ਸਿੰਘ, ਚਰਨਜੀਤ ਸਿੰਘ ਚੰਨਾ ਮੰਨਵੀ, ਹਰਵਿੰਦਰ ਸਿੰਘ ਨਿੱਕਾ, ਚੌਧਰੀ ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਲਾਲੀ, ਵਰਿੰਦਰ ਸਿੰਘ ਬਿੰਦੀ, ਉਜਾਗਰ ਸਿੰਘ ਮੰਨਵੀ, ਹਰਦੀਪ ਸਿੰਘ, ਹਰਵਿੰਦਰ ਸਿੰਘ ਅਤੇ ਨਿਰਭੈ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਨਮ ਅੱਖਾਂ ਨਾਲ ਮਰਹੂਮ ਨੂੰ ਅੰਤਿਮ ਵਿਦਾਈ ਦਿੱਤੀ।

ਪਿਛਲੀ ਖ਼ਬਰ ਯੂਨੀਵਰਸਲ ਪੀਸ ਫੈਡਰੇਸ਼ਨ ਯੂ.ਐੱਸ.ਏ ਵਲੋਂ ਡਾ. ਐੱਸ.ਪੀ. ਸਿੰਘ ਉਬਰਾਏ 'ਅੰਬੈਸਡਰ ਫ਼ਾਰ ਪੀਸ' ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਕੋਟਫ਼ਤੂਹੀ 'ਚ ਐਤਵਾਰ ਨੂੰ ਵੀ ਸਾਰੀਆਂ ਬੈਂਕਾਂ ਖੁੱਲ੍ਹੀਆਂ ਰਹੀਆ