28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਨੇ ਕਰਵਾਇਆ ''ਜਸ਼ਨ ਏ ਪੰਜਾਬ''

ਲੁਧਿਆਣਾ, 28 ਸਤੰਬਰ (ਰੂਪੇਸ਼ ਕੁਮਾਰ)- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ...

ਅਜੀਤ ਡੈਸਕ 28-09-2026
ਲੁਧਿਆਣਾ, 28 ਸਤੰਬਰ (ਰੂਪੇਸ਼ ਕੁਮਾਰ)- ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਜਸ਼ਨ-ਏ-ਇਨਕਲਾਬ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਤੇ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਮੌਜੂਦ ਲੋਕਾਂ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਤੋਂ ਇਲਾਵਾ, ਪੰਜਾਬ ਦੇ ਕਈ ਕੈਬੀਨੇਟ ਮੰਤਰੀ ਅਤੇ ਵਿਧਾਇਕ ਤੇ ਹੋਰ ਲੋਕ ਵੀ ਇਥੇ ਪਹੁੰਚੇ ਸਨ। ਹਾਲਾਂਕਿ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ।
 
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬੀਨੇਟ ਮੰਤਰੀਆਂ ਹਰਭਜਨ ਸਿੰਘ ਈ.ਟੀ.ਓ., ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਇਹ ਆਯੋਜਨ ਕਰਵਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖਟਕੜ ਕਲਾਂ ਵਿਖੇ ਸੋ ਚੁੱਕੀ ਸੀ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਇਸ ਦੌਰਾਨ ਭਾਜਪਾ ਦੀ ਨਸ਼ਾ ਮੁਕਤੀ ਯਾਤਰਾ ਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 30 ਸਤੰਬਰ ਨੂੰ ਜਲੰਧਰ ਫੇਰੀ ਬਾਰੇ ਉਨ੍ਹਾਂ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਨਸ਼ੇ ਵਿਚ ਬਹੁਤ ਵਾਧਾ ਹੋਇਆ ਹੈ ਅਤੇ ਉਨ੍ਹਾਂ ਨੇ ਭਾਜਪਾ ਨੂੰ ਨਸ਼ੇ ਲਈ ਦੋਸ਼ੀ ਠਹਿਰਾਇਆ।
 
ਉੱਥੇ ਹੀ, ਮੰਤਰੀ ਅਮਨ ਅਰੋੜਾ ਨੇ ਫਗਵਾੜਾ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਬੀਤੇ ਦਿਨ ਕੋਈ ਹਿੰਸਾ ਬਾਰੇ ਕਿਹਾ ਕਿ ਉਹ ਬਹੁਤ ਮੰਦਭਾਗੀ ਘਟਨਾ ਸੀ। ਫਿਲਹਾਲ ਸਥਿਤੀ ਨਿਯੰਤਰਨ ਵਿਚ ਹੈ। 
ਅਗਲੀ ਖ਼ਬਰ ਬੰਗਾ ਵਿਚ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਚਲਾਈ ਗੋਲੀ