29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜੀ ਸਦਕੇ ਪੰਜਾਬ ਆਉਣ ਅਮਿਤ ਸ਼ਾਹ- ਬਲਤੇਜ ਪੰਨੂ

ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ) - ਬਹਿਰੀਨ ਵਾਲੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਆਪ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਸਵਾਲਾਂ ਵਿਚ ਘੇਰਦਿਆਂ ਕਿਹਾ ਕਿ ਇਹ ਵੱਡੀ ਜਾਂਚ ਦਾ ਵਿਸ਼ਾ ਹੈ

ਅਜੀਤ ਡੈਸਕ 29-09-2026

ਚੰਡੀਗੜ੍ਹ, 29 ਸਤੰਬਰ (ਅਜਾਇਬ ਸਿੰਘ ਔਜਲਾ) - ਬਹਿਰੀਨ ਵਾਲੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਆਪ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ  ਸੁਖਬੀਰ ਸਿੰਘ ਬਾਦਲ ਨੂੰ ਸਵਾਲਾਂ ਵਿਚ ਘੇਰਦਿਆਂ ਕਿਹਾ ਕਿ ਇਹ ਵੱਡੀ ਜਾਂਚ ਦਾ ਵਿਸ਼ਾ ਹੈ ਕਿ ਬਹਿਰੀਨ ਵਾਲੀ ਬੀਬੀ ਨੂੰ ਕੌਣ ਲੈ ਕੇ ਆਇਆ, ਕਿਸ ਨੇ ਇਸ ਨੂੰ ਪੈਸੇ ਦਿੱਤੇ ਅਤੇ ਉਸ ਨੂੰ ਕਿਸ ਦੇ ਖਿਲਾਫ਼ ਵਰਤਣਾ ਸੀ। ਦੂਜੇ ਪਾਸੇ ਬਲਤੇਜ ਪੰਨੂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਵੀ ਸਵਾਲ ਉਠਾਇਆ ਕਿ ਉਨ੍ਹਾਂ ਨੇ ਇਕ ਜੂਨੀਅਰ ਮੈਂਬਰਾਂ ਨੂੰ ਲੈ ਕੇ ਇਸ ਦੀ ਜਾਂਚ ਕਰਨ ਲਈ ਕਮੇਟੀ ਦਾ ਗਠਨ ਕੀਤਾ ਹੈ ਤੇ ਇਸ ’ਤੇ ਉਹ ਜੂਨੀਅਰ ਵਿਅਕਤੀ ਆਪਣੇ ਸੀਨੀਅਰ ਤੋਂ ਕਿਸ ਤਰ੍ਹਾਂ ਸਵਾਲ ਪੁੱਛਣਗੇ।

 ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਬਲਤੇਜ ਪੰਨੂ ਨੇ ਯਾਤਰਾ ’ਤੇ ਕਿਹਾ ਕਿ ਬੀ.ਜੇ.ਪੀ. ਨੂੰ ਪੰਜਾਬ ਦੇ ਲੋਕਾਂ ਦਾ ਹੁੰਗਾਰਾ ਨਹੀਂ ਮਿਲ ਰਿਹਾ, ਸਿਰਫ ਆਗੂ ਰੱਥ ਵਿਚ ਬੈਠ ਕੇ ਹੱਥ ਹਿਲਾ ਕੇ ਤੁਰਦੇ ਬਣ ਰਹੇ ਹਨ। ਉਨ੍ਹਾਂ ਨੇ ਸੁਨੀਲ ਜਾਖੜ ਨੂੰ ਸਵਾਲ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਉਹ ਸੂਬਾ ਹੈ, ਜਿੱਥੇ ਕਿ ਵੱਖ-ਵੱਖ ਸੂਬਿਆਂ ਤੋਂ ਵਿਦਿਆਰਥੀ ਪੜਨ ਦੇ ਲਈ ਆਉਂਦੇ ਹਨ, ਕਿਉਂਕਿ ਪੰਜਾਬ ਸੁਰੱਖਿਤ ਹੈ।

 ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ’ਤੇ ਬਲਤੇਜ ਪੰਨੂ ਨੇ ਕਿਹਾ ਕਿ ਉਹ ਜੀ ਸਦਕੇ ਪੰਜਾਬ ਵਿਚ ਆਉਣ ਕਿਉਂਕਿ ਉਹ ਸਾਡੇ ਸਾਰਿਆਂ ਦੇ ਗ੍ਰਹਿ ਮੰਤਰੀ ਹਨ। ਬਲਤੇਜ ਪੰਨੂ ਨੇ ਪੰਜਾਬ ਪੁਲਿਸ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪੰਜਾਬ ਪੁਲਿਸ ਇਕ ਪ੍ਰੋਫੈਸ਼ਨਲ ਪੁਲਿਸ ਹੈ।

ਪਿਛਲੀ ਖ਼ਬਰ ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ ਪੀ.ਜੀ.ਆਈ. ਅਗਲੀ ਖ਼ਬਰ ਕਾਂਗਰਸੀ ਕੌਂਸਲਰਾਂ ਵਲੋਂ ਨਿਗਮ ਦਫ਼ਤਰ ਦੇ ਬਾਹਰ ਧਰਨਾ