ਤਪਾ ਮੰਡੀ (ਬਰਨਾਲਾ), 29 ਸਤੰਬਰ (ਵਿਜੇ ਸ਼ਰਮਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੀ ਖਰੀਦ ਇਕ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ ਜਿਸ ਦੇ ਸਬੰਧ ਵਿਚ ਉਪ ਮੰਡਲ ਮੈਜਿਸਟਰੇਟ ਤਪਾ ਆਯੂਸ਼ ਗੋਇਲ ਵਲੋਂ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸੈਕਟਰੀ ਮਾਰਕਿਟ ਕਮੇਟੀ ਤਪਾ ਅਤੇ ਭਦੌੜ, ਸਹਾਇਕ ਫ਼ੂਡ ਸਪਲਾਈ ਅਫ਼ਸਰ ਤਪਾ ਅਤੇ ਭਦੌੜ ਤੋਂ ਇਲਾਵਾ ਵੱਖ-2 ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਜਿਸ ਦੌਰਾਨ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਬੰਧੀ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਇਸ ਸਬੰਧੀ ਅਨਾਜ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਲੈ ਕੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਐਸ.ਡੀ.ਐਮ. ਆਯੂਸ਼ ਗੋਇਲ ਵਲੋਂ ਖੇਤੀਬਾੜੀ ਅਧਿਕਾਰੀਆਂ ਅਤੇ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਸੁੱਕਾ ਝੋਨਾ ਹੀ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਫ਼ਸਲ ਦੀ ਖ਼ਰੀਦ ਸਬੰਧੀ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਹਰਦੀਪ ਸਿੰਘ ਸੈਕਟਰੀ ਮਾਰਕਿਟ ਕਮੇਟੀ ਤਪਾ, ਇੰਸਪੈਕਟਰ ਮੋਹਿਤ ਗੋਇਲ ਆਦਿ ਹਾਜ਼ਿਰ ਸਨ।