ਨਵੀਂ ਦਿੱਲੀ, 30 ਸਤੰਬਰ- ਜਲੰਧਰ ਦੌਰੇ ਤੋਂ ਪਹਿਲਾਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਵਿਚ ਉਨ੍ਹਾਂ ਲਿਖਿਆ ਕਿ ਪੰਜਾਬ 'ਆਪ' (AAP) ਸਰਕਾਰ ਦੇ ਮਾੜੇ ਪ੍ਰਸ਼ਾਸਨ ਕਾਰਨ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ।
ਪੰਜਾਬ ਦੇ ਲੋਕ ਨਸ਼ਿਆਂ ਵਿਰੁੱਧ ਇਕ ਨਿਰਣਾਇਕ ਲੜਾਈ ਲੜ ਰਹੇ ਹਨ ਅਤੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁੱਟ ਕਰਨ ਦੇ ਮਕਸਦ ਨਾਲ, ਭਾਜਪਾ ਨੇ 18 ਸਤੰਬਰ ਨੂੰ 'ਨਸ਼ਾ-ਮੁਕਤ ਪੰਜਾਬ ਯਾਤਰਾ' ਦੀ ਸ਼ੁਰੂਆਤ ਕੀਤੀ ਸੀ। ਇਹ ਯਾਤਰਾ ਪੰਜਾਬ ਦੇ ਹਰ ਪਿੰਡ ਤੱਕ ਪਹੁੰਚੀ, ਜਿਸ ਦੌਰਾਨ ਲੋਕਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕੀਤੀ ਗਈ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਅੱਜ ਜਲੰਧਰ ਵਿਖੇ ਇਸ ਯਾਤਰਾ ਦੀ ਸਮਾਪਤੀ ਮੌਕੇ ਮੈਂ ਪੰਜਾਬ ਦੇ ਨਿਵਾਸੀਆਂ ਨਾਲ ਸਿੱਧਾ ਸੰਵਾਦ ਰਚਾਵਾਂਗਾ ਅਤੇ ਨਸ਼ਿਆਂ ਦੀ ਮਾਰ ਝੱਲ ਰਹੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਵਿੱਚ ਵੀ ਸ਼ਰੀਕ ਹੋਵਾਂਗਾ।