ਫ਼ਾਜ਼ਿਲਕਾ, 30 ਸਤੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਫ਼ਾਜ਼ਿਲਕਾ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਤਿੰਨ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਪਹੁੰਚੀ ਸੀ, ਜਿਸ ਨੂੰ ਮੁਲਜ਼ਮਾਂ ਨੇ ਅੱਗੇ ਸਪਲਾਈ ਕਰਨਾ ਸੀ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 20 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਫ਼ਾਜ਼ਿਲਕਾ ਦੀ ਟੀਮ ਜਲਾਲਾਬਾਦ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜੱਲਾ ਲੱਖੇ ਕੇ ਹਿਠਾੜ ਨੇੜੇ ਸ਼ੱਕੀ ਹਾਲਾਤ ਵਿਚ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਹੋਈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੰਜੀਵ ਸਿੰਘ ਉਰਫ਼ ਸੰਜੂ, ਧੀਰਜਪਾਲ ਉਰਫ਼ ਧੀਰਜ ਅਤੇ ਮਨਦੀਪ ਸਿੰਘ ਉਰਫ਼ ਦੀਪੀ ਵਾਸੀ ਜਲਾ ਲੱਖੇ ਕੇ ਹਿਠਾੜ ਵਜੋਂ ਹੋਈ ਹੈ। ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਪੈਸਿਆਂ ਦੇ ਲਾਲਚ ਵਿਚ ਤਿੰਨੇ ਨਸ਼ਾ ਤਸਕਰੀ ਨਾਲ ਜੁੜੇ ਸਨ।
ਤਾਜ਼ਾ ਖ਼ਬਰਾਂ
Free
ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 4 ਕਿਲੋ ਹੈਰੋਇਨ ਸਮੇਤ ਤਿੰਨ ਦੋਸਤ ਗ੍ਰਿਫ਼ਤਾਰ
ਫ਼ਾਜ਼ਿਲਕਾ, 30 ਸਤੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਫ਼ਾਜ਼ਿਲਕਾ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਤਿੰਨ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ...
ਅਜੀਤ ਡੈਸਕ
30-09-2026