30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 30 ਸਤੰਬਰ- ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ...

ਅਜੀਤ ਡੈਸਕ 30-09-2026

ਚੰਡੀਗੜ੍ਹ, 30 ਸਤੰਬਰ- ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਪਾਰਟੀ ਵਲੋਂ ਅਗਲੇ 24 ਤੋਂ 48 ਘੰਟਿਆਂ ਵਿਚ ਉਨ੍ਹਾਂ ਦੇ ਉੱਤਰਾਧਿਕਾਰੀ ਦਾ ਐਲਾਨ ਕੀਤੇ ਜਾਣ ਦੀ ਉਮੀਦ ਹੈ। ਇਹ ਘਟਨਾਕ੍ਰਮ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿਚ ਪਾਰਟੀ ਦੀ ਅਗਵਾਈ ਨੂੰ ਲੈ ਕੇ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਚੱਲ ਰਹੀ ਲੰਬੇ ਸਮੇਂ ਦੀ ਖਿੱਚੋਤਾਣ ਦੌਰਾਨ ਸਾਹਮਣੇ ਆਇਆ ਹੈ।

ਸੂਤਰਾਂ ਅਨੁਸਾਰ, ਵੜਿੰਗ ਦੇ ਅਹੁਦਾ ਛੱਡਣ ਤੋਂ ਬਾਅਦ ਇਸ ਅਹੁਦੇ ਲਈ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਅਤੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਵਾਂ 'ਤੇ ਵਿਚਾਰ ਕੀਤਾ ਜਾ ਰਿਹਾ ਹੈ।
 

ਹਾਲਾਂਕਿ, ਸੂਤਰਾਂ ਨੇ ਦੱਸਿਆ ਹੈ ਕਿ ਕਾਂਗਰਸ ਹਾਈਕਮਾਂਡ ਨੇ ਸਿੰਗਲਾ ਦੇ ਨਾਂ 'ਤੇ ਮੋਹਰ ਲਗਾ ਦਿੱਤੀ ਹੈ ਅਤੇ 2 ਅਕਤੂਬਰ ਨੂੰ ਇਸ ਬਾਰੇ ਅਧਿਕਾਰਤ ਐਲਾਨ ਕੀਤਾ ਜਾ ਸਕਦਾ ਹੈ। ਇਹ ਕਦਮ ਪੰਜਾਬ ਵਿਚ ਪਾਰਟੀ ਦੇ ਸੂਬਾ ਪ੍ਰਧਾਨ ਨੂੰ ਬਦਲਣ ਦੀ ਯੋਜਨਾ ਦਾ ਹਿੱਸਾ ਹੈ।

ਅਗਲੀ ਖ਼ਬਰ ਮਨਿਆਰੀ ਵਾਲੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ