01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਐਸ. ਸੀ. ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਨੇ ਲੋਕ ਮਿਲਣੀ ਦੌਰਾਨ ਪਹੁੰਚੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤਾ ਸੁਚੇਤ

ਸੰਗਰੂਰ, 1 ਅਕਤੂਬਰ (ਧੀਰਜ ਪਸੋਰੀਆ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ...

ਅਜੀਤ ਡੈਸਕ 01-10-2026

ਸੰਗਰੂਰ, 1 ਅਕਤੂਬਰ (ਧੀਰਜ ਪਸੋਰੀਆ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਵਲੋਂ ਸੰਗਰੂਰ ਵਿਖੇ ਇਕ ਵਿਸ਼ੇਸ਼ 'ਲੋਕ ਮਿਲਣੀ' ਕੀਤੀ ਗਈ। ਇਸ ਦੌਰਾਨ ਸੰਗਰੂਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਤੋਂ ਦਲਿਤ ਭਾਈਚਾਰੇ ਦੇ ਕਰੀਬ 400 ਵਿਅਕਤੀ ਆਪਣੀਆਂ 90 ਦੇ ਕਰੀਬ ਸ਼ਿਕਾਇਤਾਂ ਲੈ ਕੇ ਪਹੁੰਚੇ। ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਇਕ-ਇਕ ਕਰਕੇ ਸਾਰੇ ਪੀੜਤਾਂ ਦੇ ਦੁਖੜੇ ਸੁਣੇ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਕੇ 10 ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰ ਦਿੱਤਾ।

'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਬਾਕੀ ਰਹਿੰਦੀਆਂ 80 ਸ਼ਿਕਾਇਤਾਂ ਸਬੰਧੀ ਕਮਿਸ਼ਨ ਵਲੋਂ ਸਬੰਧਿਤ ਧਿਰਾਂ ਨੂੰ ਅਧਿਕਾਰਤ ਨੋਟਿਸ ਜਾਰੀ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਕਮਿਸ਼ਨ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਤਲਬ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਆਈਆਂ ਸ਼ਿਕਾਇਤਾਂ ਵਿਚੋਂ ਜ਼ਿਆਦਾਤਰ ਪੰਚਾਇਤ ਵਿਭਾਗ ਨਾਲ ਸਬੰਧਿਤ ਸਨ, ਜਿਸ ਕਾਰਨ ਅੱਜ ਵੱਖ-ਵੱਖ ਥਾਵਾਂ ਤੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨੋਟਿਸ ਭੇਜ ਕੇ ਮੌਕੇ 'ਤੇ ਬੁਲਾਇਆ ਗਿਆ ਸੀ।

ਉਨ੍ਹਾਂ ਦੁਹਰਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਮਾਜ ਦੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਦੇਣ ਅਤੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਹੈ। ਜੇਕਰ ਕਿਸੇ ਵੀ ਦਲਿਤ ਵਿਅਕਤੀ ਨਾਲ ਕੋਈ ਧੱਕੇਸ਼ਾਹੀ ਜਾਂ ਵਿਤਕਰਾ ਸਾਹਮਣੇ ਆਉਂਦਾ ਹੈ, ਤਾਂ ਕਮਿਸ਼ਨ ਵਲੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਪੀੜਤਾਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਇਨਸਾਫ਼ ਦਿਵਾਉਣਾ ਕਮਿਸ਼ਨ ਦੀ ਮੁੱਖ ਤਰਜੀਹ ਹੈ।

ਇਸ ਮੌਕੇ ਅਵਤਾਰ ਸਿੰਘ ਚੇਅਰਮੈਨ ਬਲਾਕ ਸੰਮਤੀ ਲਹਿਰਾਗਾਗਾ, ਸਿਕੰਦਰ ਸਿੰਘ, ਦਲਿਤ ਵਿਕਾਸ ਬੋਰਡ ਹਲਕਾ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਝਨੇੜੀ ਸਮੇਤ ਕਈ ਹੋਰ ਪ੍ਰਮੁੱਖ ਆਗੂ ਅਤੇ ਅਧਿਕਾਰੀ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਰੈਲੀ ਵਿਚ ਗਏ ਪ੍ਰਵਾਸੀ ਮਜ਼ਦੂਰ ਦੀ ਅਗਲੇ ਦਿਨ ਖੇਤਾਂ ਵਿਚੋਂ ਮਿਲੀ ਲਾਸ਼ ਅਗਲੀ ਖ਼ਬਰ ਇੰਸਪੈਕਟਰ ਸੁਨੀਤਾ ਰਾਣੀ ਬਰਖ਼ਾਸਤ, ਰਿਸ਼ਵਤ ਲੈਣ ਦੇ ਇਲਾਜ਼ਾਮ