01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਪਿਊਸ਼ ਗੋਇਲ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ

ਵਾਸ਼ਿੰਗਟਨ, 1 ਅਕਤੂਬਰ (ਪੀ.ਟੀ.ਆਈ.)- ਵਣਜ ਮੰਤਰੀ ਪਿਯੂਸ਼ ਗੋਇਲ ਨੇ ਮਿਲਵਾਕੀ ਵਿਖੇ ਜੀ20 ਵਣਜ...

ਅਜੀਤ ਡੈਸਕ 01-10-2026

ਵਾਸ਼ਿੰਗਟਨ, 1 ਅਕਤੂਬਰ (ਪੀ.ਟੀ.ਆਈ.)- ਵਣਜ ਮੰਤਰੀ ਪਿਯੂਸ਼ ਗੋਇਲ ਨੇ ਮਿਲਵਾਕੀ ਵਿਖੇ ਜੀ20 ਵਣਜ ਮੰਤਰੀਆਂ ਦੀ ਮੀਟਿੰਗ ਦੇ ਨਾਲ-ਨਾਲ ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਭਾਰਤ ਤੇ ਅਮਰੀਕਾ ਵਿਚਕਾਰ ਇਕ ‘ਸੰਤੁਲਿਤ ਤੇ ਆਪਸੀ ਲਾਭਕਾਰੀ’ ਵਪਾਰ ਸਮਝੌਤੇ ’ਤੇ ਪਹੁੰਚਣ ਲਈ ਚੱਲ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਸੀ।

ਇਹ ਮੁਲਾਕਾਤ ਅਜਿਹੇ ਸਮੇਂ ’ਚ ਹੋਈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਪਾਰ, ਰੱਖਿਆ, ਊਰਜਾ, ਅਹਿਮ ਤਕਨਾਲੋਜੀਆਂ ਅਤੇ ਆਪਸੀ ਹਿੱਤਾਂ ਦੇ ਹੋਰ ਖੇਤਰਾਂ ’ਚ ਦੁਵੱਲੇ ਸਹਿਯੋਗ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਟੈਲੀਫੋਨ ’ਤੇ ਗੱਲਬਾਤ ਕੀਤੀ ਸੀ। ਇਸ ਦੌਰਾਨ ਪੀਯੂਸ਼ ਗੋਇਲ ਨੇ ਯੂਰਪੀ ਵਪਾਰ ਕਮਿਸ਼ਨਰ ਮਾਰੋਸ ਸੇਫਕੋਵਿਕ ਨਾਲ ਵੀ ਮੁਲਾਕਾਤ ਕੀਤੀ ਤੇ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ ’ਤੇ ਦਸਤਖਤ ਕਰਨ ਦੀ ਦਿਸ਼ਾ ਵਿਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ।

ਇਥੇ ਮਿਲਵਾਕੀ ’ਚ ਜੀ20 ਵਣਜ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿਯੂਸ਼ ਗੋਇਲ ਨੇ ਭੋਜਨ ਸਪਲਾਈ ਲੜੀ ਨੂੰ ਹਥਿਆਰ ਵਜੋਂ ਵਰਤਣ ਤੇ ਭੋਜਨ ਸੁਰੱਖਿਆ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਦੇਸ਼ਾਂ ਦੁਆਰਾ ਅਪਣਾਏ ਗਏ ਜਾਇਜ਼ ਉਪਾਵਾਂ ਵਿਚਕਾਰ ਸਪੱਸ਼ਟ ਫ਼ਰਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਗੋਇਲ ਨੇ ਕਿਹਾ ਕਿ ਸਾਂਝਾ ਉਦੇਸ਼ ਇਹ ਯਕੀਨੀ ਬਣਾਉਣਾ ਹੋਣਾ ਚਾਹੀਦਾ ਹੈ ਕਿ ਭੋਜਨ ਸੁਰੱਖਿਆ, ਸਥਿਰਤਾ ਤੇ ਸਹਿਯੋਗ ਦਾ ਸਾਧਨ ਬਣਿਆ ਰਹੇ।

ਪਿਛਲੀ ਖ਼ਬਰ ਰਾਸ਼ਟਰਪਤੀ ਵਲੋ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਟੇਵੋਲਡੇ ਗੇਬ੍ਰੇਮਾਰੀਅਮ ਨੇ ਏਅਰ ਇੰਡੀਆ ਦੇ ਸੀ.ਈ.ਓ. ਵਜੋਂ ਅਹੁਦਾ ਸੰਭਾਲਿਆ