ਹਲਵਾਰਾ, 2 ਅਕਤੂਬਰ (ਮਨਦੀਪ ਸਿੰਘ ਉੱਭੀ)- ਹਲਵਾਰਾ ਨੇੜੇ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਰੋਡਵੇਜ਼ ਦੀ ਬੱਸ ਨੰਬਰ PB65 BB 8873 ਅਤੇ ਮੋਟਰਸਾਈਕਲ ਨੰਬਰ PB 56F0236 ਦੀ ਟੱਕਰ ਹੋ ਗਈ।
ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਦਿਆਨੰਦ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਸੰਬੰਧੀ ਥਾਣਾ ਸੁਧਾਰ ਦੇ ਮੁਖੀ ਕੁਲਵਿੰਦਰ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਥਾਂ ’ਤੇ ਮੌਕੇ ਦੀ ਸੀ.ਸੀ.ਟੀ.ਵੀ. ਦੇਖੀ ਜਾ ਰਹੀ ਹੈ, ਤਫਤੀਸ਼ ਅਧਿਕਾਰੀ ਗੀਤਇੰਦਰਪਾਲ ਸਿੰਘ ਨੇ ਕਿਹਾ ਕਿ ਡਾਕਟਰੀ ਰਿਪੋਰਟ ਅਜੇ ਨਹੀ ਆਈ ਹੈ।
ਤਾਜ਼ਾ ਖ਼ਬਰਾਂ
Free
ਹਲਵਾਰਾ ਨੇੜੇ ਰੋਡਵੇਜ਼ ਬੱਸ ਤੇ ਮੋਟਰਸਾਈਕਲ ਦੀ ਟੱਕਰ, ਸਵਾਰ ਗੰਭੀਰ ਜ਼ਖ਼ਮੀ
ਹਲਵਾਰਾ, 2 ਅਕਤੂਬਰ (ਮਨਦੀਪ ਸਿੰਘ ਉੱਭੀ)- ਹਲਵਾਰਾ ਨੇੜੇ ਰੋਡਵੇਜ਼ ਦੀ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ।
ਅਜੀਤ ਡੈਸਕ
02-10-2026