02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਇਟਲੀ ਦੇ ਸ਼ਹਿਰ ਵਿਚੈਂਸਾ ਵਿਖੇ "ਗਾਂਧੀ ਜੈਅੰਤੀ" ਮਨਾਈ ਗਈ

ਵੈਨਿਸ (ਇਟਲੀ), 2 ਅਕਤੂਬਰ (ਹਰਦੀਪ ਸਿੰਘ ਕੰਗ)- ਰਾਸ਼ਟਰੀ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ...

ਅਜੀਤ ਡੈਸਕ 02-10-2026

ਵੈਨਿਸ (ਇਟਲੀ), 2 ਅਕਤੂਬਰ (ਹਰਦੀਪ ਸਿੰਘ ਕੰਗ)- ਰਾਸ਼ਟਰੀ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਮੌਕੇ ਇੰਡੀਅਨ ਕੌਸਲੇਟ ਜਨਰਲ ਆਫ ਮਿਲਾਨ ਦੁਆਰਾ ਉੱਤਰੀ ਇਟਲੀ ਦੇ ਵੱਖ-ਵੱਖ ਸ਼ਹਿਰਾਂ ਵਿਚ ਸਮਾਗਮ ਕਰਵਾ ਕੇ ਗਾਂਧੀ ਜੈਅੰਤੀ ਮਨਾਈ ਗਈ ਅਤੇ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ। ਇਸੇ ਪ੍ਰਕਾਰ ਕੌਸਲੇਟ ਜਨਰਲ ਦੁਆਰਾ ਵਿਚੈਂਸਾ ਸ਼ਹਿਰ ਵਿਖੇ ਸਥਾਨਕ ਇਟਾਲੀਅਨ ਪ੍ਰਸ਼ਾਸ਼ਨ ਦੇ ਸਹਿਯੋਗ ਸਦਕਾ ਬਹੁਤ ਹੀ ਉਤਸ਼ਾਹਪੂਰਵਕ ਪ੍ਰੋਗਰਾਮ ਕਰਵਾਇਆ ਗਿਆ ਅਤੇ ਗਾਂਧੀ ਜੀ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਇੰਡੀਅਨ ਕੌਸਲੇਟ ਜਨਰਲ ਮਿਲਾਨ ਦੇ ਵਾਇਸ ਕੌਂਸਲ ਹਿਮਾਂਸੂ ਮੌਦਗਿਲ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ "ਅਹਿੰਸਾ ਅਤੇ ਸੱਚ ਦੇ ਪੁਜਾਰੀ" ਸਨ। ਉਨ੍ਹਾਂ ਅਮਨ-ਸ਼ਾਂਤੀ ਅਤੇ ਅਹਿੰਸਾ ਦਾ ਸੰਦੇਸ਼ ਦੇ ਕੇ ਸਾਰੇ ਸੰਸਾਰ ਨੂੰ ਪ੍ਰਭਾਵਿਤ ਕੀਤਾ ਹੈ। ਗਾਂਧੀ ਜੀ ਨੇ ਭਾਰਤ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਇਸ ਸਮਾਗਮ ਮੌਕੇ ਵਿਚੈਂਸਾ ਦੇ ਸ਼ਹਿਰ ਦੇ ਮੇਅਰ ਸਮੇਤ ਅਨੇਕਾਂ ਇਟਾਲੀਅਨ ਸ਼ਖਸ਼ੀਅਤਾਂ ਅਤੇ ਇਟਲੀ ਵਸਦੇ ਭਾਰਤੀ ਭਾਈਚਾਰੇ ਦੀਆਂ ਅਨੇਕਾਂ ਪ੍ਰਮੁੱਖ ਹਸਤੀਆਂ ਹਾਜ਼ਿਰ ਹੋਈਆਂ।

ਪਿਛਲੀ ਖ਼ਬਰ ਬਲਜੀਤ ਕੌਰ ਨੂੰ ₹1 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਰੇਲ ਗੱਡੀਆਂ ਬਣਾਉਣ ਵਾਲੇ ਇਹਨਾਂ ਮਸ਼ਹੂਰ ਭਰਾਵਾਂ ਨੇ ਕੂੜੇ ਦੀ ਸੰਭਾਲ ਲਈ ਕੱਢੀ ਨਵੀਂ ਕਾਢ