03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੰਤ ਬਾਬਾ ਲੱਖਾ ਸਿੰਘ ਨਾਨਕਸਰ ਆਪਣਾ ਸਪੱਸ਼ਟੀਕਰਨ ਲੈ ਕੇ ਜਥੇਦਾਰ ਗੜਗੱਜ ਕੋਲ ਪੁੱਜੇ

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)- ਕੁੱਝ ਦਿਨ ਪਹਿਲਾਂ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੇ ਗਏ ਗੁਰੂ ਦੋਖੀ ਪੰਥ ਵਿਰੋਧੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲੇ, ਜਿਨ੍ਹਾਂ ਤੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ 10 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਸੀ

ਅਜੀਤ ਡੈਸਕ 03-10-2026

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ)- ਕੁੱਝ ਦਿਨ ਪਹਿਲਾਂ ਅਕਾਲ ਤਖ਼ਤ ਸਾਹਿਬ ਵਲੋਂ ਐਲਾਨੇ ਗਏ ਗੁਰੂ ਦੋਖੀ ਪੰਥ ਵਿਰੋਧੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲੇ, ਜਿਨ੍ਹਾਂ ਤੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ 10 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਗਿਆ ਸੀ, ਅੱਜ ਆਪਣਾ ਸਪੱਸ਼ਟੀਕਰਨ ਦੇਣ ਲਈ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੁੱਜੇ। ਪ੍ਰਾਪਤ ਵੇਰਵਿਆਂ ਅਨੁਸਾਰ ਬਾਬਾ ਲੱਖਾ ਸਿੰਘ ਨਾਨਕਸਰ ਨੇ ਜਥੇਦਾਰ ਨੂੰ ਲਿਖਤੀ ਸਪੱਸ਼ਟੀਕਰਨ ਦਿੰਦਿਆਂ ਤੇ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ  ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਦੀ ਕੋਈ ਤਾਰੀਫ਼ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਇਸ ਬਾਰੇ ਖੁਦ ਖਬਰ ਬਣਾ ਦਿੱਤੀ।

ਇੱਥੇ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਨਾਲ ਬੀਤੇ ਦਿਨੀਂ ਮੁਲਾਕਾਤ ਕਰਨ ਵਾਲੀਆਂ ਤਿੰਨ ਧਾਰਮਿਕ  ਸ਼ਖਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ  ਮਾਸਟਰ ਮਿੱਠੂ ਸਿੰਘ ਕਾਹਨੇ ਕੇ ਤੇ ਜਸਵੰਤ ਸਿੰਘ ਪੁੜੈਣ ਤੋਂ ਇਲਾਵਾ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵੀ ਸ਼ਾਮਿਲ ਸਨ, ਜਿਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ 10 ਦਿਨਾਂ ਅੰਦਰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।

ਆਪਣੇ ਸਪੱਸ਼ਟੀਕਰਨ ਵਿਚ ਬਾਬਾ ਲੱਖਾ ਸਿੰਘ ਨੇ ਮੰਨਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੇ ਮੱਦੇਨਜ਼ਰ ਉਨ੍ਹਾਂ ਨੂੰ ਉਸ ਨਾਲ ਨਹੀਂ ਮਿਲਣਾ ਚਾਹੀਦਾ ਸੀ ਅਤੇ ਇਹ ਉਨ੍ਹਾਂ ਦੀ ਭੁੱਲ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦਾ ਕਾਰਨ ਨਾਨਕਸਰ ਸੰਪਰਦਾ ਵਲੋਂ ਚਲਾਏ ਜਾ ਰਹੇ ਹਸਪਤਾਲ ਦੇ ਪ੍ਰਬੰਧਾਂ ਸੰਬੰਧੀ ਕਾਰਜ ਸਨ, ਜਿਨ੍ਹਾਂ ਨੂੰ ਕਰਨ ਬਾਰੇ ਸਰਕਾਰੀ ਅਫ਼ਸਰਾਂ ਨੇ ਅਸਮਰੱਥਾ ਦਰਸਾਉਂਦਿਆਂ ਮੁੱਖ ਮੰਤਰੀ ਪਾਸੋਂ ਆਦੇਸ਼ ਕਰਵਾਉਣ ਬਾਰੇ ਕਿਹਾ ਸੀ, ਜਿਸ ਕਰਕੇ ਉਨ੍ਹਾਂ ਨੂੰ ਮੁੱਖ ਮੰਤਰੀ ਨੂੰ ਮਿਲਣਾ ਪਿਆ। ਬਾਬਾ ਲੱਖਾ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਤਖ਼ਤ ਸਾਹਿਬ ਤੋਂ ਆਏ ਆਦੇਸ਼ ਨੂੰ ਸਿਰ ਝੁਕਾਉਂਦੇ ਹੋਏ ਸਿਰ ਮੱਥੇ ਮੰਨਦੇ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਬਾਬਾ ਲੱਖਾ ਸਿੰਘ ਵਲੋਂ ਦਿੱਤਾ ਗਿਆ ਸਪੱਸ਼ਟੀਕਰਨ ਤੇ ਖਿਮਾ ਜਾਚਨਾ ਸਿੰਘ ਸਾਹਿਬ ਵਲੋਂ ਪ੍ਰਾਪਤ ਕਰ ਲਿਆ ਗਿਆ ਹੈ, ਜਿਸ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰ ਕੇ ਫੈਸਲਾ ਕੀਤਾ ਜਾਵੇਗਾ।

ਪਿਛਲੀ ਖ਼ਬਰ ਏਸ਼ਿਆਈ ਖੇਡਾਂ: ਭਾਰਤ ਦੀ ਪ੍ਰਣਵੀ ਉਰਸ ਨੇ ਗੋਲਫ਼ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਏਸ਼ਿਆਈ ਖੇਡਾਂ ਟੀ-20 ਕ੍ਰਿਕਟ ਫਾਈਨਲ ਮੁਕਾਬਲਾ - ਪਾਕਿਸਤਾਨ ਖਿਲਾਫ਼ ਭਾਰਤ ਨੇ ਜਿੱਤਿਆ ਟਾਸ, ਚੁਣੀ ਬੱਲੇਬਾਜ਼ੀ