03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਏ.ਆਈ. ਜੈਨਰੇਟਡ ਹੈ, ਬਹਿਰੀਨ ਵਾਲੀ ਬੀਬੀ ਦੇ ਮਾਮਲੇ ਚ ਕੱਲ੍ਹ ਜਾਰੀ ਕੀਤੀ ਕਾਲ ਰਿਕਾਰਡਿੰਗ - ਵਿਰਸਾ ਸਿੰਘ ਵਲਟੋਹਾ

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ) - ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਜੋ ਕੁਝ ਚੱਲ ਰਿਹਾ ਹੈ ਉਸ ਨੂੰ ਪੰਜਾਬ ਦੀ ਬਦਕਿਸਮਤੀ ਕਹਿ ...

ਅਜੀਤ ਡੈਸਕ 03-10-2026

ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ) -  ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ  ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਜੋ ਕੁਝ ਚੱਲ ਰਿਹਾ ਹੈ ਉਸ ਨੂੰ ਪੰਜਾਬ ਦੀ ਬਦਕਿਸਮਤੀ ਕਹਿ ਸਕਦੇ ਹੋ। ਭਖਦੇ ਮਸਲਿਆਂ ਦਾ ਜਵਾਬ ਦੇਣ ਦੀ ਬਜਾਏ ਸੂਬਾ ਸਰਕਾਰ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।ਅੱਜ ਪੰਜਾਬ ਸਿਰ ਅੱਜ ਸਾਡੇ 4 ਲੱਖ ਕਰੋੜ ਦਾ ਕਰਜ਼ਾ ਚੜ੍ਹ ਚੁੱਕਾ ਹੈ। ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਵਲੋਂ ਬੀਤੇ ਦਿਨ ਬਹਿਰੀਨ ਵਾਲੀ ਬੀਬੀ ਨਾਲ ਕਾਲ ਰਿਕਾਰਡਿੰਗ ਜਨਤਕ ਕੀਤੇ ਜਾਣ ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਉਨ੍ਹਾਂ ਇਸ ਕਾਲ ਰਿਕਾਰਡਿੰਗ ਨੂੰ ਏ.ਆਈ. ਜੈਨਰੇਟਡ ਕਰਾਰ ਦਿੱਤਾ ਤੇ ਇਸ ਮਾਮਲੇ ਦੀ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।  ਜਿਵੇਂ ਪੰਜਾਬ ਦੇ ਲੋਕਾਂ ਨੂੰ ਪੰਜਾਬ ਪੁਲਿਸ ਦੀ ਜਾਂਚ ਤੇ ਵਿਸ਼ਵਾਸ ਨਹੀਂ ਉਸੇ ਤਰ੍ਹਾਂ ਮੈਨੂੰ ਵੀ ਪੰਜਾਬ ਪੁਲਿਸ ਦੀ ਕਿਸੇ ਜਾਂਚ 'ਤੇ ਵਿਸ਼ਵਾਸ ਨਹੀਂ। 
ਉਨ੍ਹਾਂ ਬਹਿਰੀਨ ਵਾਲੀ ਬੀਬੀ 'ਤੇ ਦੋਸ਼ ਲਾਉਂਦਿਆਂ ਕਿਹਾ ਕਿ  ਉਹ ਆਮ ਆਦਮੀ ਪਾਰਟੀ ਦੇ ਹੱਥਾਂ ਦੀ ਕਠਪੁਤਲੀ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੋਸ਼ ਲਗਾਇਆ ਜਾ ਰਿਹਾ ਹੈ ਕਿ ਬਹਿਰੀਨ ਵਾਲੀ ਬੀਬੀ ਦੀਆਂ ਟਿਕਟਾਂ ਅਕਾਲੀ ਦਲ ਦੇ ਆਗੂਆਂ ਵਲੋਂ ਬੁੱਕ ਕਰਵਾਈਆਂ ਗਈਆਂ ਹਨ। ਮੇਰਾ ਚੈਲੰਜ ਹਾਂ ਕਿ ਕਿਸੇ ਵੀ ਅਕਾਲੀ ਆਗੂ ਦਾ ਬਹਿਰੀਨ ਵਾਲੀ ਬੀਬੀ ਨੂੰ ਇਥੇ ਲਿਆਉਣ ਵਿਚ ਕਿਸੇ ਵੀ ਤਰਾਂ ਦਾ ਸਬੂਤ ਪੇਸ਼ ਕਰ ਦਿਉ। ਮੈਂ ਹੱਥ ਜੋੜ ਕੇ ਸਮਾਜ ਤੋਂ ਮਾਫ਼ੀ ਮੰਗਾਂਗਾ।

 

 

ਪਿਛਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਨਾਕਾਫ਼ੀ - ਜਸਵੰਤ ਸਿੰਘ ਛਾਹੜ ਅਗਲੀ ਖ਼ਬਰ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ