ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ) - ਜ਼ਿਲ੍ਹਾ ਦਿਹਾਤੀ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ਚ ਲੈ ਕੇ ਉਸ ਦੇ ਕਬਜ਼ੇ ਚੋਂ ਇਕ ਏ.ਕੇ.-47 ਰਾਈਫਲ, ਦੋ ਹੈਂਡ ਗਰਨੇਡ ਅਤੇ ਕੁਝ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਘਰਿੰਡਾ ਦੀ ਪੁਲਿਸ ਨੇ ਨਵਜੋਤ ਸਿੰਘ ਨਾਮਕ ਉਕਤ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੇ ਦੁਬਈ ਚ ਰਹਿੰਦੇ ਇਕ ਹੋਰ ਵਿਅਕਤੀ ਨਾਲ ਸੰਬੰਧ ਸੀ ਜੋ ਅਸਲੇ ਦੀ ਸਪਲਾਈ ਕਰਦਾ ਹੈ।