ਅੰਮ੍ਰਿਤਸਰ, 4 ਅਕਤੂਬਰ- ਅੰਮ੍ਰਿਤਸਰ ਵਿਚ ਪਿਛਲੇ ਦਿਨੀਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਦੁਖੀ ਹਿਰਦੇ ਨਾਲ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ਨੇ ਮੈਡ ਸੰਧੂ ਨੂੰ ਅੰਤਿਮ ਵਿਦਾਈ ਦਿੱਤੀ।
ਇਸ ਦੌਰਾਨ ਮਾਹੌਲ ਬੇਹੱਦ ਗਮਗੀਨ ਰਿਹਾ ਅਤੇ ਪਰਿਵਾਰਕ ਮੈਂਬਰਾਂ ਦੀਆਂ ਅੱਖਾਂ ਨਮ ਰਹੀਆਂ। ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਨੂੰ ਪਿਛਲੇ ਦਿਨੀਂ ਅੰਮ੍ਰਿਤਸਰ ਵਿਚ ਦੋ ਵਿਅਕਤੀਆਂ ਵਲੋਂ ਗੋਲੀਆਂ ਮਾਰੀਆਂ ਗਈਆਂ ਸਨ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਜਾਰੀ ਹੈ। ਅੰਤਿਮ ਸੰਸਕਾਰ ਤੋਂ ਬਾਅਦ ਮੈਡ ਸੰਧੂ ਪੰਜ ਤੱਤਾਂ ਵਿਚ ਵਿਲੀਨ ਹੋ ਗਏ।