04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਚਰਨਜੀਤ ਸਿੰਘ ਚੰਨੀ ਨੂੰ ਸੰਸਦੀ ਸਥਾਈ ਕਮੇਟੀ (ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ) ਦੇ ਚੇਅਰਪਰਸਨ ਦੀ ਸੌਂਪੀ ਗਈ ਜ਼ਿੰਮੇਵਾਰੀ

ਦਿੱਲੀ, 4 ਅਕਤੂਬਰ- ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਤੀਜੀ ਵਾਰ ਸੰਸਦੀ....

ਅਜੀਤ ਡੈਸਕ 04-10-2026
ਦਿੱਲੀ, 4 ਅਕਤੂਬਰ- ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਤੀਜੀ ਵਾਰ ਸੰਸਦੀ ਸਥਾਈ ਕਮੇਟੀ (ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ) ਦੇ ਚੇਅਰਪਰਸਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਚਰਨਜੀਤ ਸਿੰਘ ਚੰਨੀ ਨੇ ਪੋਸਟ ਕਰਦੇ ਹੋਏ ਕਿਹਾ ਕਿ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਜੀ ਅਤੇ ਮਾਣਯੋਗ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਜੀ ਦਾ ਦਿਲੋਂ ਧੰਨਵਾਦ, ਜਿਨ੍ਹਾਂ ਨੇ ਮੇਰੇ ’ਤੇ ਭਰੋਸਾ ਜਤਾਉਂਦਿਆਂ ਮੈਨੂੰ ਲਗਾਤਾਰ ਤੀਜੀ ਵਾਰ ਸੰਸਦੀ ਸਥਾਈ ਕਮੇਟੀ (ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਡੇਅਰੀ ਅਤੇ ਮੱਛੀ ਪਾਲਣ) ਦੇ ਚੇਅਰਪਰਸਨ ਦੀ ਜ਼ਿੰਮੇਵਾਰੀ ਸੌਂਪੀ ਹੈ।
 
ਮੈਂ ਕਿਸਾਨਾਂ ਦੀ ਸੇਵਾ ਕਰਨ ਅਤੇ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਾ ਹਾਂ।

 
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿਚ ਸ਼ਿਰਕਿਤ ਅਗਲੀ ਖ਼ਬਰ ਪੋਸਟਮਾਰਟਮ ਤੋਂ ਬਾਅਦ ਇਨਫਲੂਐਂਸਰ ਮੈਡ ਸੰਧੂ ਦਾ ਹੋਇਆ ਅੰਤਿਮ ਸੰਸਕਾਰ