05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹੁਣ ਬੀਬੀਆਂ ਲੜਨਗੀਆਂ ਨਸ਼ਿਆਂ ਖ਼ਿਲਾਫ਼ ਜੰਗ, ਹਰਸਿਮਰਤ ਕੌਰ ਬਾਦਲ ਨੇ ਮਾਈ ਭਾਗੋ ਫ਼ੌਜ ਬਣਾਉਣ ਦਾ ਕੀਤਾ ਐਲਾਨ

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਾਈ ਮਹਾਂ ਸਿੰਘ ਦੀਵਾਨ ਹਾਲ...

ਅਜੀਤ ਡੈਸਕ 05-10-2026

ਸ੍ਰੀ ਮੁਕਤਸਰ ਸਾਹਿਬ, 5 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ‘ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੋਗਰਾਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨਸ਼ੇ ਦੇ ਅੱਤਵਾਦ ਦੇ ਖ਼ਿਲਾਫ਼ ਬੰਦੂਕ ਨਾਲ ਨਹੀਂ, ਦ੍ਰਿੜਤਾ ਤੇ ਸਿਆਣਪ ਨਾਲ ਲੜਾਈ ਲੜਨੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਾਢੇ ਚਾਰ ਸਾਲ ਵਿਚ ਨਸ਼ਾ ਖ਼ਤਮ ਨਹੀਂ ਕਰਵਾ ਸਕੀ । ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਮਾਈ ਭਾਗੋ ਫ਼ੌਜ ਬਣਾਉਣ ਦਾ ਉਹ ਐਲਾਨ ਕਰਦੇ ਹਨ, ਜੋ ਨਸ਼ਿਆਂ ਦੇ ਵਿਰੁੱਧ ਲੜੇਗੀ ਅਤੇ ਹੁਣ ਬੀਬੀਆਂ ਨਸ਼ਿਆਂ ਦੇ ਖ਼ਿਲਾਫ਼ ਜੰਗ ਵਿਚ ਕੁੱਦਣਗੀਆਂ। ਉਨ੍ਹਾਂ ਕਿਹਾ ਕਿ ਤੁਸੀਂ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਓ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ 'ਤੇ ਨਸ਼ੇ ਦੇ ਖ਼ਾਤਮੇ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ ਅਤੇ ਔਰਤ ਨੂੰ ਡੀ.ਜੀ.ਪੀ. ਪੱਧਰ ਦੀ ਪੋਸਟ 'ਤੇ ਲਾ ਕੇ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ ਅਤੇ ਬੀਬੀਆਂ ਦੀ ਟਾਸਕ ਫੋਰਸ ਵੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰੀਆਂ ਨੂੰ 10 ਸਾਲ ਦੀ ਜੇਲ੍ਹ ਭੇਜਣ ਦੀ ਵਿਵਸਥਾ ਕੀਤੀ ਜਾਵੇਗੀ। ਨਸ਼ੇ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਤੇ ਨਸ਼ੇ ਦਾ ਲੱਕ ਤੋੜਿਆ ਜਾਵੇਗਾ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਬੋਲਦਿਆਂ ਪੰਜਾਬ ਪੁਲਿਸ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਤੇ ਦੋਸ਼ ਲਾਇਆ ਕਿ ਪੰਜਾਬ ਪੁਲਿਸ ਨਸ਼ੇ ਵੇਚਣ ਵਾਲਿਆਂ ਦੀ ਸ਼ਰੇਆਮ ਪੁਸ਼ਤ ਪਨਾਹੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਫਰਾਡ ਕੀਤਾ ਅਤੇ ਵਾਅਦਾ ਚੋਣਾਂ ਨੇੜੇ ਵੇਖ ਕੇ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਹੁਣ ਇਹ ਰਾਸ਼ੀ ਲੈਣ ਦੀ ਲੋੜ ਨਹੀਂ।  ਆਮ ਆਦਮੀ ਪਾਰਟੀ ਦੀਆਂ ਚਾਲਾਂ ਤੋਂ ਬਚ ਕੇ ਆਉਣ ਵਾਲੇ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਂਦੀ ਜਾਵੇ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। 

ਪਿਛਲੀ ਖ਼ਬਰ ਡੀ.ਜੀ.ਪੀ. ਲਾਅ ਐਂਡ ਆਰਡਰ ਪਰਵੀਨ ਕੁਮਾਰ ਸਿਨਹਾ ਨੇ ਜਾਣਿਆ ਗੋਲੀਬਾਰੀ ਦੀ ਘਟਨਾ ਦੌਰਾਨ ਜ਼ਖ਼ਮੀ ਏ.ਐੱਸ.ਆਈ ਸੁਖਚੈਨ ਸਿੰਘ... ਅਗਲੀ ਖ਼ਬਰ ਅਮਨ ਅਰੋੜਾ ਨੇ ਸੁਨਾਮ ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ