05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ‘ਆਪ’ ਆਗੂਆਂ ਤੇ ਵਰਕਰਾਂ ਨੂੰ ਦਬਾਉਣ ਦੀ ਕੋਸ਼ਿਸ਼ - ਹਰਦੀਪ ਸਿੰਘ ਮੁੰਡੀਆ

ਜਗਦੇਵ ਕਲਾਂ/ਚੇਤਨਪੁਰਾ/ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਸ਼ਰਨਜੀਤ ਸਿੰਘ ਗਿੱਲ/ਮਹਾਂਬੀਰ ਸਿੰਘ ਗਿੱਲ/ ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਜਲ ਸਪਲਾਈ...

ਅਜੀਤ ਡੈਸਕ 05-10-2026

ਜਗਦੇਵ ਕਲਾਂ/ਚੇਤਨਪੁਰਾ/ਅਜਨਾਲਾ (ਅੰਮ੍ਰਿਤਸਰ), 5 ਅਕਤੂਬਰ (ਸ਼ਰਨਜੀਤ ਸਿੰਘ ਗਿੱਲ/ਮਹਾਂਬੀਰ ਸਿੰਘ ਗਿੱਲ/ ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਪਿੰਡ ਮੱਝੂਪੁਰਾ (ਨੇੜੇ ਕੰਦੋਵਾਲੀ) ਵਿਖੇ ਸਰਫੇਸ ਵਾਟਰ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਜਾਂਚ  ਸੀ. ਬੀ. ਆਈ. ਨੂੰ ਸੌਂਪਣ 'ਤੇ ਇਕ ਸਵਾਲ ਦੇ ਜਵਾਬ ਵਿਚ 'ਅਜੀਤ' ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁਡੀਆ ਨੇ ਭਾਰਤੀ ਜਨਤਾ ਪਾਰਟੀ ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ 'ਆਪ' ਆਗੂਆਂ ਤੇ ਵਰਕਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਦਬਾਅ ਅੱਗੇ ਬਿਲਕੁਲ ਨਹੀਂ ਝੁਕਣਗੇ। ਕੈਬਨਿਟ ਮੰਤਰੀ  ਮੁੰਡੀਆ ਨੇ ਅੱਗੇ ਕਿਹਾ ਕਿ ਭਾਜਪਾ ਦਾ ਅਜਿਹਾ ਦਬਕਾ ਹੋਰ ਸੂਬਿਆਂ ਵਿਚ ਬੇਸ਼ੱਕ ਚੱਲ ਗਿਆ ਹੋਵੇ, ਪਰ ਪੰਜਾਬ ਵਿਚ ਅਜਿਹਾ ਬਿਲਕੁਲ ਨਹੀਂ ਹੋਣ ਦਿੱਤਾ ਜਾਵੇਗਾ।

 

 

ਪਿਛਲੀ ਖ਼ਬਰ ਕਿਸਾਨਾਂ ਨੇ ਡੀ.ਸੀ. ਦਫ਼ਤਰ ਦਾ ਕੀਤਾ ਘਿਰਾਓ ਅਗਲੀ ਖ਼ਬਰ ਡੀ.ਜੀ.ਪੀ. ਲਾਅ ਐਂਡ ਆਰਡਰ ਪਰਵੀਨ ਕੁਮਾਰ ਸਿਨਹਾ ਨੇ ਜਾਣਿਆ ਗੋਲੀਬਾਰੀ ਦੀ ਘਟਨਾ ਦੌਰਾਨ ਜ਼ਖ਼ਮੀ ਏ.ਐੱਸ.ਆਈ ਸੁਖਚੈਨ ਸਿੰਘ...