05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕਈ ਵੱਡੇ ਫੈਸਲਿਆਂ 'ਤੇ ਮੋਹਰ ਲਗਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 5 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਅਹਿਮ...

ਅਜੀਤ ਡੈਸਕ 05-10-2026

ਚੰਡੀਗੜ੍ਹ, 5 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਕਈ ਵੱਡੇ ਫੈਸਲਿਆਂ 'ਤੇ ਮੋਹਰ ਲਗਾਈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਬਣਾਉਣ ਲਈ 'ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ' ਦੇ ਗਠਨ ਨੂੰ ਮਨਜ਼ੂਰੀ ਦਿੱਤੀ। 

ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ PICTES ਅਧੀਨ ਕੰਮ ਕਰਦੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਸੁਸਾਇਟੀ ਅਧੀਨ ਲਿਆ ਕੇ ਰੈਗੂਲਰ ਕਰਨ ਦਾ ਫੈਸਲਾ ਕੀਤਾ... ਇਸਦੇ ਨਾਲ ਹੀ 1400 ਦੇ ਕਰੀਬ ਨਰਸਿੰਗ ਸਟਾਫ਼ ਲਈ ਨਵੇਂ ਸੇਵਾ ਨਿਯਮਾਂ (Rules) ਨੂੰ ਹਰੀ ਝੰਡੀ ਅਤੇ ਚੋਣ ਕਮਿਸ਼ਨ ਲਈ ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ... ਸਾਡੀ ਸਰਕਾਰ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਅਤੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ...
 

ਪਿਛਲੀ ਖ਼ਬਰ ਮਾਵਾਂ-ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਝੋਨੇ ਦੀ ਲਿਫਟਿੰਗ ਸ਼ੁਰੂ, ਸਥਾਨਕ ਸ਼ੈਲਰਾ ਨੇ ਹੀ ਕੀਤੀ ਸ਼ੁਰੂਆਤ