05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਹਠੂਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਜਗਰਾਉਂ (ਲੁਧਿਆਣਾ), 5 ਅਕਤੂਬਰ (ਕੁਲਦੀਪ ਸਿੰਘ ਲੋਹਟ)- ਥਾਣਾ ਹਠੂਰ ਦੀ ਪੁਲਿਸ ਨੇ ਇਲਾਕੇ ਵਿਚ ਗਸ਼ਤ ਦੌਰਾਨ...

ਅਜੀਤ ਡੈਸਕ 05-10-2026

ਜਗਰਾਉਂ (ਲੁਧਿਆਣਾ), 5 ਅਕਤੂਬਰ (ਕੁਲਦੀਪ ਸਿੰਘ ਲੋਹਟ)- ਥਾਣਾ ਹਠੂਰ ਦੀ ਪੁਲਿਸ ਨੇ ਇਲਾਕੇ ਵਿਚ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਹਠੂਰ ਦੇ ਮੁੱਖ ਅਫ਼ਸਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ 4 ਅਕਤੂਬਰ ਨੂੰ ਇਲਾਕੇ ਵਿਚ ਗਸ਼ਤ ਕਰ ਰਹੀ ਸੀ।

ਇਸ ਦੌਰਾਨ ਪਿੰਡ ਰਸੂਲਪੁਰ ਦੀ ਹੱਦ ਵਿਚੋਂ ਗੁਰਸੇਵਕ ਸਿੰਘ ਉਰਫ਼ ਬਬਲੂ, ਸੁਖਬੀਰ ਸਿੰਘ ਉਰਫ਼ ਗੁਗੜੀ ਅਤੇ ਪਲਵਿੰਦਰ ਸਿੰਘ ਉਰਫ਼ ਬੰਟੀ, ਤਿੰਨੇ ਵਾਸੀ ਪਿੰਡ ਰਸੂਲਪੁਰ, ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 173, ਮਿਤੀ 4 ਅਕਤੂਬਰ 2026, ਧਾਰਾ 22-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਹਠੂਰ ਵਿਚ ਦਰਜ ਕੀਤਾ ਗਿਆ ਹੈ। ਪੁਲੀਸ ਵਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਥਾਣਾ ਲੋਪੋਕੇ ਅੱਗੇ ਲਗਾਇਆ ਧਰਨਾ ਐਸ.ਪੀ. (ਡੀ) ਦੇ ਭਰੋਸੇ ਤੋਂ ਬਾਅਦ ਸਮਾਪਤ ਅਗਲੀ ਖ਼ਬਰ ਕਾਂਗਰਸੀ ਆਗੂ ਦਿਨੇਸ਼ ਬੱਸੀ ਗ੍ਰਿਫ਼ਤਾਰ