05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਮਾਂਡੋ ਟਰੇਨਿੰਗ ਸੈਂਟਰ 'ਚ ਤਾਇਨਾਤ ਹੈੱਡ ਕਾਂਸਟੇਬਲ ਦੀ ਹੋਈ ਮੌਤ

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਕਮਾਂਡੋ ਟਰੇਨਿੰਗ ਸੈਂਟਰ ਵਿਖੇ ਤਾਇਨਾਤ ਹੈੱਡ ਕਾਂਸਟੇਬਲ...

ਅਜੀਤ ਡੈਸਕ 05-10-2026

ਕਪੂਰਥਲਾ, 5 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਕਮਾਂਡੋ ਟਰੇਨਿੰਗ ਸੈਂਟਰ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਨਵਜੋਤ ਸਿੰਘ ਨੇ ਦੱਸਿਆ ਕਿ ਬਲਰਾਜ ਸਿੰਘ ਪੁੱਤਰ ਸੰਤੋਸ਼ ਸਿੰਘ ਵਾਸੀ ਖਡੂਰ ਸਾਹਿਬ ਜ਼ਿਲ੍ਹਾ ਤਰਤਾਰਨ ਜੋ ਕਿ ਕਮਾਂਡੋ ਟਰੇਨਿੰਗ ਸੈਂਟਰ ਵਿਖੇ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਸੀ, ਜਿਸ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਨੂੰ  ਉਸ ਦੇ ਸਾਥੀਆਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਦੇ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕੀਤੀ ਜਾਵੇਗੀ।

ਪਿਛਲੀ ਖ਼ਬਰ ਹਰਮਨਪ੍ਰੀਤ ਕੌਰ ਨੇ ਆਲ ਇੰਡੀਆ ਵਿਚੋਂ 78ਵਾਂ ਰੈਂਕ ਕੀਤਾ ਹਾਸਿਲ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵਲੋਂ ਥਾਣਾ ਲੋਪੋਕੇ ਅੱਗੇ ਲਗਾਇਆ ਧਰਨਾ ਐਸ.ਪੀ. (ਡੀ) ਦੇ ਭਰੋਸੇ ਤੋਂ ਬਾਅਦ ਸਮਾਪਤ