ਅਟਾਰੀ ਸਰਹੱਦ (ਅੰਮ੍ਰਿਤਸਰ), 5 ਅਕਤੂਬਰ (ਰਾਜਿੰਦਰ ਸਿੰਘ ਰੂਬੀ)- 20 ਵੀਆਂ ਆਈਚੀ-ਨਾਗੋਆ ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਟੀਮ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਵਤਨ ਅੱਜ ਪਰਤ ਰਹੀ ਹੈI ਮਿਲੀ ਜਾਣਕਾਰੀ ਅਨੁਸਾਰ, ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਪ੍ਰੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਸੱਤ ਦੇ ਕਰੀਬ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੇਰ ਰਾਤ ਕਰੀਬ 10 ਵਜੇ ਅੱਜ ਰਾਤ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਪਰਤ ਰਹੇ ਹਨ I