ਮਾਨਸਾ, 5 ਅਕਤੂਬਰ- ਪਿੰਡ ਫੱਤਾ ਮਾਲੋਕਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਮਿਲਣੀ ਕੀਤੀ ਗਈ। ਪਿੰਡ ਤੇ ਇਲਾਕਾ ਵਾਸੀਆਂ ਦੇ ਬੇਮਿਸਾਲ ਇਕੱਠ ਨਾਲ਼ ਭਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਜ ਦੀ ਲੋਕ ਮਿਲਣੀ ਹਲਕਾ ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਵਿਖੇ ਹੋਈ ਜਿਸ ‘ਚ ਪਾਰਟੀ ਲੀਡਰਸ਼ਿਪ ਨਾਲ ਉਨ੍ਹਾਂ ਦੇ ਪੁਰਾਣੇ ਮਿੱਤਰ ਅਤੇ ਪ੍ਰਸਿੱਧ ਅਦਾਕਾਰ ਕਰਮਜੀਤ ਅਨਮੋਲ ਵੀ ਪਹੁੰਚੇ।
ਇਸ ਮੌਕੇ ਉਨ੍ਹਾਂ ਨੇ ਏਸ਼ਿਆਈ ਖੇਡਾਂ ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਖਿਡਾਰੀ ਸਤਨਾਮ ਸਿੰਘ ਦਾ ₹50 ਲੱਖ ਦੇ ਚੈੱਕ ਨਾਲ ਸਨਮਾਨ ਕੀਤਾ ਅਤੇ ਲੋਕ ਮਿਲਣੀ ਨੂੰ ਕਾਮਯਾਬ ਬਣਾਉਣ ਲਈ ਪਿੰਡ ਤੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ₹51 ਲੱਖ ਦਾ ਚੈੱਕ ਦਿੱਤਾ।