ਸ੍ਰੀ ਮੁਕਤਸਰ ਸਾਹਿਬ, 6 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਡੋਰ ਟੂ ਡੋਰ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਗਿੱਦੜਬਾਹਾ ਹਲਕੇ ਵਿਚ ਪਹੁੰਚੇ। ਇਸ ਮੌਕੇ ਉਨ੍ਹਾਂ ਹਲਕੇ ਦੇ ਵੱਡੇ ਪਿੰਡ ਦੋਦਾ ਵਿਖੇ ਡੋਰ ਟੂ ਡੋਰ ਮੁਹਿੰਮ ਚਲਾਈ। ਘਰਾਂ ਵਿਚ ਜਾ ਕੇ ਲੋਕਾਂ ਨੂੰ ਮਿਲਿਆ ਗਿਆ।
ਉਨ੍ਹਾਂ ਵਲੋਂ ਲੋਕਾਂ ਦੀ ਨਬਜ ਟਟੋਲੀ ਗਈ, ਕਿ ਲੋਕਾਂ ਦੀਆਂ ਕੀ ਮੰਗਾਂ ਹਨ। ਸ਼੍ਰੋਮਣੀ ਅਕਾਲੀ ਦਲ (ਬ) ਚੋਣ ਮੈਨੀਫੈਸਟੋ ਬਣਾਉਣ ਤੋਂ ਪਹਿਲਾਂ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮੰਗਾਂ 'ਤੇ ਮੁਸ਼ਕਿਲਾਂ ਬਾਰੇ ਜਾਣਿਆ ਗਿਆ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸਾਰੇ ਹਲਕਿਆਂ ਵਿਚ ਇਹ ਅਹਿਮ ਸ਼ੁਰੂ ਹੋਈ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਘਰਾਂ ਵਿਚ ਜਾ ਕੇ ਸਿੱਧੇ ਤੌਰ ਤੇ ਲੋਕਾਂ ਨਾਲ ਤਾਲਮੇਲ ਕਰ ਰਹੇ ਹਨ।