06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਿੰਡ ਚਵਿੰਡਾ ਖੁਰਦ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਘਰਾਂ 'ਤੇ ਹਮਲਾ

ਚੋਗਾਵਾਂ/ਅੰਮ੍ਰਿਤਸਰ, 6 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਚਵਿੰਡਾ ਖੁਰਦ...

ਅਜੀਤ ਡੈਸਕ 06-10-2026

ਚੋਗਾਵਾਂ/ਅੰਮ੍ਰਿਤਸਰ, 6 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਚਵਿੰਡਾ ਖੁਰਦ ਵਿਖੇ ਬੀਤੀ ਰਾਤ ਅੱਧੀ ਦਰਜਨ ਤੋਂ ਵੱਧ ਹਥਿਆਰਬੰਦ ਵਿਅਕਤੀਆਂ ਵਲੋਂ ਘਰਾਂ 'ਤੇ ਜਾਨਲੇਵਾ ਹਮਲਾ ਕਰਨ ਅਤੇ ਦਹਿਸ਼ਤ ਫੈਲਾਉਣ ਦੀ ਨੀਅਤ ਨਾਲ ਹਵਾਈ ਫਾਇਰਿੰਗ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।

ਇਸ ਘਟਨਾ ਸਬੰਧੀ ਗੰਭੀਰ ਦੋਸ਼ ਲਗਾਉਂਦਿਆਂ ਪਿੰਡ ਚਵਿੰਡਾ ਖੁਰਦ ਦੇ ਸੁਖਦੇਵ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਮੌਜੂਦ ਸਨ। ਇਸੇ ਦੌਰਾਨ ਕੱਕਾ ਸਿੰਘ ਅਤੇ ਗਾਗਾ ਸਿੰਘ ਆਪਣੇ ਨਾਲ 20 ਤੋਂ 25 ਅਣਪਛਾਤੇ ਵਿਅਕਤੀਆਂ ਨੂੰ ਲੈ ਕੇ ਆਏ, ਜੋ ਦਾਤਰ, ਕਿਰਪਾਨਾਂ ਅਤੇ ਹੋਰ ਮਾਰੂ ਹਥਿਆਰਾਂ ਨਾਲ ਲੈਸ ਸਨ। ਹਮਲਾਵਰਾਂ ਨੇ ਆਉਂਦਿਆਂ ਹੀ ਉਨ੍ਹਾਂ ਦੇ ਘਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਦਿਆਂ ਹਵਾਈ ਫਾਇਰ ਕੀਤੇ।

ਸੁਖਦੇਵ ਸਿੰਘ ਅਨੁਸਾਰ ਉਨ੍ਹਾਂ ਦੇ ਪਰਿਵਾਰ ਨੇ ਬੜੀ ਮੁਸ਼ਕਿਲ ਨਾਲ ਭੱਜ ਕੇ ਆਪਣੀ ਜਾਨ ਬਚਾਈ। ਇਸ ਸਬੰਧੀ ਵਿਰੋਧੀ ਧਿਰ ਨਾਲ ਸੰਪਰਕ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਲੋਪੋਕੇ ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਜਦੋਂ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਝਗੜੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਮਿਲੀ। ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਵਾਪਰੀ ਦਾ ਜਾਇਜ਼ਾ ਲਿਆ। ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਪਿਛਲੀ ਖ਼ਬਰ ਈ.ਡੀ. ਤੇ ਸੀ.ਬੀ.ਆਈ. ਰਾਹੀਂ ਮਾਨ ਸਰਕਾਰ ਅਤੇ 'ਆਪ' ਲੀਡਰਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ- ਡਾ. ਬਲਜੀਤ ਕੌਰ ਅਗਲੀ ਖ਼ਬਰ ਹੁਣ ਪੰਜਾਬ ਵਿਚ ਈ.ਡੀ.ਤੇ ਸੀ.ਬੀ.ਆਈ. ਦੀ ਦੁਰਵਰਤੋਂ ਕੀਤੀ ਜਾਵੇਗੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ