ਸੰਗਰੂਰ, 7 ਅਕਤੂਬਰ- ਅੱਜ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਬਰੜਵਾਲ (ਨੇੜੇ ਧੂਰੀ) ਵਿਖੇ ਵਾਟਰ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਣ ਉਪਰੰਤ ਪ੍ਰੈੱਸ ਕਾਨਫ਼ਰੰਸ ਕਰਨਗੇ। ਇਸ ਉਪਰੰਤ ਮੁੱਖ ਮੰਤਰੀ ਦੁਪਿਹਰ 12 ਵਜੇ ਸੈਫਰਨ ਪਾਮਜ਼ ਪੈਲੇਸ ਧੂਰੀ ਵਿਖੇ ਮੇਰਾ ਘਰ ਮੇਰੇ ਨਾਮ (ਪ੍ਰਾਪਰਟੀ ਕਾਰਡ ਵੰਡ ਸਮਾਰੋਹ) ਸਕੀਮ ਦੇ ਲਾਭਪਾਤਰੀਆਂ ਨੂੰ ਮਾਲਕੀ ਹੱਕ ਦੇ ਪ੍ਰਾਪਰਟੀ ਕਾਰਡ ਵੰਡਣਗੇ।