ਮੰਡੀ ਅਰਨੀਵਾਲਾ, 7 ਅਕਤੂਬਰ (ਨਿਸ਼ਾਨ ਸਿੰਘ ਮੋਹਲਾ)- ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸਾਰਾ ਜੀਵਨ,ਪੰਥ ਅਤੇ ਪਾਰਟੀ ਦੀ ਚੜਦੀਕਲਾ ਲਈ ਸੰਤ ਫਤਿਹ ਸਿੰਘ , ਜਥੇਦਾਰ ਜਗਦੇਵ ਸਿੰਘ ਤਲਵੰਡੀ, ਜਥੇਦਾਰ ਗੁਰਚਰਨ ਸਿੰਘ ਟੌਹੜਾ, ਪ੍ਰਕਾਸ਼ ਸਿੰਘ ਬਾਦਲ ਸਮੇਤ ਉੱਚ ਪੰਥਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨਾਲ ਸੇਵਾ ਨਿਭਾਉਂਦਿਆਂ ਬੇਦਾਗ, ਵਫ਼ਾਦਾਰੀ, ਅਤੇ ਇਮਾਨਦਾਰੀ ਦੀ ਮਿਸਾਲੀ ਜੀਵਨ ’ਚ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਭ ਤੋਂ ਵੱਧ ਸਮਾਂ ਅੰਤਰਿੰਗ ਕਮੇਟੀ ’ਚ ਸੇਵਾਵਾਂ ਨਿਭਾਉਣ ਅਤੇ ਸਭ ਤੋਂ ਵਡੇਰੀ ਉਮਰ ਦੇ ਸ਼੍ਰੋਮਣੀ ਕਮੇਟੀ ਮੈਂਬਰ ਹੋਣ ਦਾ ਮਾਣ ਹਾਸਲ ਕੀਤਾ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ 7 ਅਕਤੂਬਰ ਦਿਨ ਬੁੱਧਵਾਰ ਨੂੰ ਦੁਪਹਿਰ 1,30 ਵਜੇ ਪਿੰਡ ਡੱਬਵਾਲਾ ਕਲਾਂ ਨੇੜੇ ਮੰਡੀ ਅਰਨੀਵਾਲਾ ਜ਼ਿਲ੍ਹਾ ਫਾਜ਼ਿਲਕਾ ਵਿਖੇ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾ ਮੈਂਬਰ ਐਸ. ਜੀ. ਪੀ. ਸੀ. ਦਾ ਦਿਹਾਂਤ
ਮੰਡੀ ਅਰਨੀਵਾਲਾ, 7 ਅਕਤੂਬਰ (ਨਿਸ਼ਾਨ ਸਿੰਘ ਮੋਹਲਾ)- ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਦਿਹਾਂਤ ਹੋ ਗਿਆ।
ਅਜੀਤ ਡੈਸਕ
07-10-2026