07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪ੍ਰਧਾਨ ਮੰਤਰੀ ਮੋਦੀ ਦੇ 25 ਸਾਲ ਦੇ ਸੇਵਾ ਕਾਲ ਦੇ ਸੰਬੰਧ ’ਚ ਭਾਜਪਾ ਨੇ ਕੱਢੀ ਸੇਵਾ ਜੋਤੀ ਯਾਤਰਾ

ਅੰਮ੍ਰਿਤਸਰ, 7 ਅਕਤੂਬਰ (ਹਰਮਿੰਦਰ ਸਿੰਘ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲ ਦੇ ਸੇਵਾ ਕਾਲ ਦੇ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਵਲੋਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਸੇਵਾ ਜੋਤੀ ਯਾਤਰਾ ਕੱਢੀ ਗਈ।

ਅਜੀਤ ਡੈਸਕ 07-10-2026

ਅੰਮ੍ਰਿਤਸਰ, 7 ਅਕਤੂਬਰ (ਹਰਮਿੰਦਰ ਸਿੰਘ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 25 ਸਾਲ ਦੇ ਸੇਵਾ ਕਾਲ ਦੇ ਸੰਬੰਧ ਵਿਚ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਵਲੋਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਸੇਵਾ ਜੋਤੀ ਯਾਤਰਾ ਕੱਢੀ ਗਈ। ਇਹ ਯਾਤਰਾ ਭਾਜਪਾ ਦਫ਼ਤਰ ਤੋਂ ਸ਼ੁਰੂ ਹੋ ਕੇ ਹਾਥੀ ਗੇਟ, ਸਿਕੰਦਰੀ ਗੇਟ ਤੋਂ ਹੁੰਦੀ ਹੋਈ ਹਾਲ ਗੇਟ ਵਿਖੇ ਪਹੁੰਚੀ। ਇਸ ਦੌਰਾਨ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਕਸਿਤ ਭਾਰਤ ਦਾ, ਜੋ ਟੀਚਾ ਰੱਖਿਆ ਹੈ, ਉਸ ਨੂੰ ਅੱਜ ਆਪਣੇ ਭਾਸ਼ਣ ਦੌਰਾਨ ਮੁੜ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਅਗਲੇ 25 ਸਾਲਾਂ ’ਚ ਭਾਰਤ ਵਿਸ਼ਵ ਦੀ ਸ਼ਕਤੀ ਬਣ ਜਾਵੇਗਾ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਸਲੀਲ ਕਪੂਰ ਸਮੇਤ ਪਾਰਟੀ ਦੇ ਹੋਰ ਆਗੂ ਤੇ ਵਰਕਰ ਮੌਜੂਦ ਸਨ।

ਪਿਛਲੀ ਖ਼ਬਰ ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਦੂਜੀ ਵਾਰ ਬਣਨਗੇ ਮਾਪੇ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਬਿਮਾਰ ਦਾਦੀ ਨਾਲ ਗੱਲਬਾਤ ਕਰਨ ਦੀ ਮਿਲੀ ਇਜਾਜ਼ਤ